ਹੁਸ਼ਿਆਰਪੁਰ:- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਸੰਤ ਸਰਵਣ ਦਾਸ ਚੇਅਰਮੈਨ, ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ 3 ਅਪ੍ਰੈਲ ਨੂੰ ਜਲੰਧਰ ਤੋਂ ਹਰਿਦੁਆਰ ਤੱਕ ਆਰੰਭ ਹੋਣ ਵਾਲੀ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਅਤੇ ਰੇਲ ਟਿਕਟਾਂ ਦੀ ਬੁਕਿੰਗ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਇਤਿਹਾਸਕ ਬੇਗਮਪੁਰਾ ਦਮੜੀ ਯਾਤਰਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ ਅਤੇ ਜਨਰਲ਼ ਸਕੱਤਰ ਸੰਤ ਇੰਦਰ ਦਾਸ ਸੇਖੈ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਹਰਿਦੁਆਰ ਵਿਖੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ।
ਓਨਾਂ ਦੱਸਿਆ ਕਿ 3 ਅਪ੍ਰੈਲ ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦਮੜੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕੇ ਹਰਿਦੁਆਰ ਜਾਣਗੀਆਂ। ਜਿਥੇ 4 ਅਪ੍ਰੈਲ ਗੁਰੂ ਰਵਿਦਾਸ ਬੇਗਮਪੁਰਾ ਆਸ਼ਰਮ ਤੋਂ ਹਰਿ ਕੀ ਪਉੜੀ ਤੱਕ ਪੈਦਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 5 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ।
ਜਿਸ ਵਿੱਚ ਰਾਗੀ ਜਥੇ ਅਤੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਨਿਹਾਲੋ ਨਿਹਾਲ ਕਰਨਗੇ। ਉਨਾਂ ਕਿਹਾ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਓਨਾਂ ਦੱਸਿਆ ਕਿ ਸ਼ੋਭਾ ਯਾਤਰਾ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿਸ ਲਈ ਸੰਤਾਂ ਮਹਾਂਪੁਰਸ਼ਾਂ ਵਲੋੰ ਵੱਡੀ ਸੇਵਾ ਨਿਭਾਈ ਜਾ ਰਹੀ ਹੈ।
ਇਸ ਮੌਕੇ ਸੰਤ ਸਰਵਣ ਦਾਸ ਬੋਹਣ ਚੇਅਰਮੈਨ, ਸੰਤ ਪਰਮਜੀਤ ਦਾਸ ਕੈਸ਼ੀਅਰ, ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ. ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਬਲਵੰਤ ਸਿੰਘ ਡਿੰਗਰੀਆਂ ਮੀਤ ਪ੍ਰਧਾਨ, ਸੰਤ ਰਮੇਸ਼ ਦਾਸ ਸ਼ੇਰਪੁਰ ਢਕੌਂ, ਸੰਤ ਧਰਮਪਾਲ ਸ਼ੇਰਗੜ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਮਨੋਹਰ ਦਾਸ, ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ, ਸੰਤ ਗੁਰਮੀਤ ਦਾਸ,ਸੰਤ ਪ੍ਰੇਮ ਦਾਸ, ਸੰਤ ਪ੍ਰਮੇਸ਼ਵਰੀ ਦਾਸ ਸੇਖੈ, ਡੇਰਾ ਬੋਹਣ ਦੇ ਸੇਵਾਦਾਰ ਲਵਪ੍ਰੀਤ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜਰ ਸਨ।
