ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦੇ ਜੱਦੀ ਪਿੰਡ ਅਜਨੋਹਾ ਨਾਲ ਸਬੰਧਤ ਇਲਾਕੇ ਦੀ ਪ੍ਰਮੁੱਖ ਸੰਸਥਾ ‘ਗਰੀਬ ਦਾ ਮੂੰਹ, ਗੁਰੂ ਦੀ ਗੋਲਕ’ ਰਜਿ. ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।
ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਅਪਾਰ ਮਿਹਰ ਅਤੇ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸੰਸਥਾ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਦੀ ਬਖ਼ਸ਼ਿਸ਼ ਪ੍ਰਾਪਤ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ।
ਸੰਸਥਾ ਦੇ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਅਪਾਰ ਮਿਹਰ ਅਤੇ ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸੰਸਥਾ ਵੱਲੋਂ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਲਈ ਪਿੰਡ ਨਰੂੜ ਵਿਖੇ 4.5 ਕਨਾਲ ਜ਼ਮੀਨ ਖਰੀਦੀ ਗਈ ਹੈ। ਹਸਪਤਾਲ ਦਾ ਨਕਸ਼ਾ ਤਿਆਰ ਕਰਵਾਉਣ ਸਬੰਧੀ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ, ਪਿੰਡ ਨਰੂੜ ਵਿਖੇ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਦੀ ਅਗਵਾਈ ਹੇਠ ਹੋਈ।
ਮੀਟਿੰਗ ਵਿੱਚ ਸਾਰੇ ਮੈਂਬਰਾਂ ਦੀ ਸਰਬਸੰਮਤੀ ਨਾਲ ਹਸਪਤਾਲ ਦਾ ਨਕਸ਼ਾ ਤਿਆਰ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਹਸਪਤਾਲ ਦਾ ਨਕਸ਼ਾ ਬਹੁਤ ਜਲਦੀ ਸੰਗਤਾਂ ਦੇ ਸਾਹਮਣੇ ਰੱਖਿਆ ਜਾਵੇਗਾ।
ਇਸ ਮੌਕੇ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਬਲਜੀਤ ਸਿੰਘ ਬਿੱਲਾ ਅਜਨੋਹਾ, ਓਂਕਾਰ ਸਿੰਘ ਖਾਲਸਾ ਨਰੂੜ, ਸੁਰਿੰਦਰ ਪਾਲ ਸਿੰਘ, ਡਾ. ਤਰਸੇਮ ਸਿੰਘ, ਡਾ. ਰਾਜ ਕੁਮਾਰ ਪਾਸ਼ਟਾਂ, ਡਾ. ਸਤਨਾਮ ਸਿੰਘ ਖਾਲਸਾ, ਲੈਬ ਟੈਕਨੀਸ਼ੀਅਨ ਲਵਪ੍ਰੀਤ ਕੌਰ, ਪ੍ਰੀਆ ਨਰੂੜ, ਸੰਦੀਪ ਕੌਰ, ਰਜਨੀਸ਼ ਬਾਲਾ ਨਰੂੜ, ਜਰਨੈਲ ਸਿੰਘ ਅਜਨੋਹਾ, ਸੁਮੀਤਪਾਲ ਸਿੰਘ, ਗੁਰਜੀਤ ਸਿੰਘ ਸੋਨੂੰ ਅਮਰੀਕਾ, ਮਨਪ੍ਰੀਤ ਸਿੰਘ ਅਜਨੋਹਾ, ਕਮਲਜੀਤ ਸਿੰਘ ਰਾਣਾ ਖਾਲਸਾ, ਲੰਬਰਦਾਰ ਪਰਮਜੀਤ ਸਿੰਘ ਜਲਵੇਹੜਾ, ਬਰਿੰਦਰ ਸਿੰਘ ਬਿੰਦਰ ਪੰਜੌੜਾ, ਹਰਦੀਪ ਸਿੰਘ ਨਸੀਰਾਬਾਦ, ਸੁਖਵਿੰਦਰ ਸਿੰਘ, ਜਸਪਾਲ ਸਿੰਘ ਨਰੂੜ, ਜੋਗਾ ਸਿੰਘ ਅਜਨੋਹਾ ਅਤੇ ਸਤਵੰਤ ਕੌਰ ਆਦਿ ਹਾਜ਼ਰ ਸਨ।
