ਹੁਸ਼ਿਆਰਪੁਰ, 30 ਜੁਲਾਈ:- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਪਿੰਡ ਠਰੋਲੀ ਵਿੱਚ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦੇ ਨਿਰਮਾਣ ਨਾਲ ਪਿੰਡ ਵਿੱਚ ਸਮਾਜਿਕ, ਸੱਭਿਆਚਾਰਕ ਅਤੇ ਹੋਰ ਜਨਤਕ ਸਮਾਗਮਾਂ ਲਈ ਬਿਹਤਰ ਸਹੂਲਤ ਉਪਲਬਧ ਹੋਵੇਗੀ।
ਨਿਰਮਾਣ ਕਾਰਜ ਦੀ ਸ਼ੁਰੂਆਤ ਤੋਂ ਪਹਿਲਾਂ ਵਿਧਾਇਕ ਜਿੰਪਾ ਨੇ ਪਿੰਡ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਹਲਕੇ ਦੇ ਹਰ ਪਿੰਡ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਸਦਕਾ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖੇਤਰ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਪਿੰਡ ਵਾਸੀਆਂ ਨੇ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੇ ਲੋਕਾਂ ਨੂੰ ਸਮਾਜਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਇੱਕ ਬਿਹਤਰ ਅਤੇ ਸੁਵਿਧਾਜਨਕ ਸਥਾਨ ਮਿਲੇਗਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।