ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦੇ ਹੁਸ਼ਿਆਰਪੁਰ ਪਹੁੰਚਣ ’ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਸਿਟੀ ਸੈਂਟਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਜਿੰਪਾ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਪੂਜਾ-ਅਰਚਨਾ ਕੀਤੀ ਅਤੇ ਸਮੁੱਚੇ ਇਲਾਕੇ ਦੀ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ, ਸਦਭਾਵਨਾ ਤੇ ਮਾਨਵਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।

ਪੂਜਾ-ਅਰਚਨਾ ਉਪਰੰਤ ਵਿਧਾਇਕ ਜਿੰਪਾ ਨੇ ਭਗਵਾਨ ਵਾਲਮੀਕਿ ਜੀ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੋਭਾ ਯਾਤਰਾ ਨੂੰ ਭਗਵਾਨ ਵਾਲਮੀਕਿ ਤੀਰਥ, ਅੰਮ੍ਰਿਤਸਰ ਲਈ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮੁੱਚਾ ਮਾਹੌਲ ਭਗਤੀਮਈ ਬਣਿਆ ਰਿਹਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲ ਕੇ ਸਮਾਜ ਵਿੱਚ ਪ੍ਰੇਮ, ਸਦਭਾਵਨਾ ਅਤੇ ਸਮਾਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸੁਦਰਸ਼ਨ ਧੀਰ, ਜਸਪਾਲ ਸੁਮਨ, ਪ੍ਰਮੋਦ ਸ਼ਰਮਾ, ਅਜੇ ਵਰਮਾ, ਭਜਨ ਸਿੰਘ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ, ਮਨੋਜ ਕੈਨੇਡੀ, ਬ੍ਰਿਜ ਮੱਟੂ, ਵਿਕਰਮਜੀਤ, ਬੰਟੀ, ਜੈ ਗੋਪਾਲ, ਬਲਰਾਮ ਭੱਟੀ, ਹੀਰਾ ਲਾਲ, ਦੇਵ ਕੁਮਾਰ, ਲੇਖ ਰਾਜ ਮੱਟੂ, ਅਮਰਜੀਤ ਗਿੱਲ, ਸਨੀ ਲਾਹੌਰੀਆ, ਕੈਲਾਸ਼, ਪ੍ਰਦੀਪ, ਅਮਿਤ ਗਿੱਲ, ਆਸ਼ੂ, ਸੁਭਾਸ਼ ਹੰਸ, ਅਸ਼ੋਕ ਹੰਸ, ਪਵਨ, ਹਰਵਿਲਾਸ, ਲੱਕੀ ਤੇਜ਼ੀ, ਵਿੱਕੀ, ਸ਼ੁਭ ਅਤੇ ਕਿਰਨ ਕੁਮਾਰ ਵੀ ਮੌਜੂਦ ਸਨ।