ਹੁਸ਼ਿਆਰਪੁਰ- ਦਿਵ੍ਯ ਜੋਤੀ ਜਾਗ੍ਰਤੀ ਸੰਸਥਾਨ ਵੱਲੋਂ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ, ਸੈਕਟਰ-2, ਤਲਵਾੜਾ ਵਿੱਚ 2 ਤੋਂ 6 ਨਵੰਬਰ ਤੱਕ ਸ਼੍ਰੀ ਰਾਮ ਕਥਾਮ੍ਰਿਤ ਦਾ ਵਿਸ਼ਾਲ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਰੋਹ ਦੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ।
ਇਸ ਸੰਬੰਧ ਵਿੱਚ ਸੰਸਥਾਨ ਵੱਲੋਂ ਸ਼੍ਰੀ ਆਸ਼ੁਤੋਸ਼ ਮਹਾਰਾਜ ਜੀ ਦੀ ਸ਼ਿਸ਼ਿਆ ਸਾਧਵੀ ਸੁਸ਼੍ਰੀ ਰਾਜਵੰਤ ਭਾਰਤੀ ਜੀ ਅਤੇ ਸਾਧਵੀ ਸੁਸ਼੍ਰੀ ਅੰਜਲੀ ਭਾਰਤੀ ਜੀ ਹੋਰਾਂ ਵਲੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਵਿਸ਼ੇਸ਼ ਤੌਰ 'ਤੇ ਰਾਮ ਕਥਾ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ।
ਸੱਦਾ ਪੱਤਰ ਲੈਣ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੇ ਸਮਾਜ ਦੇ ਆਤਮਿਕ ਵਿਕਾਸ ਦਾ ਆਧਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੀ ਰਾਮ ਕਥਾ ਵਿੱਚ ਪਹੁੰਚ ਕੇ ਭਗਵਾਨ ਸ਼੍ਰੀ ਰਾਮ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਕਰਨਗੇ। ਨਾਲ ਹੀ ਉਨ੍ਹਾਂ ਨੇ ਪ੍ਰਬੰਧਕਾਂ ਨੂੰ ਇਸ ਪਵਿੱਤਰ ਕਥਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
