ਲਾਲੜੂ, 2 ਜੁਲਾਈ:- ਪੰਜਾਬ ਸਰਕਾਰ ਦੀ ਲੋਕ-ਭਲਾਈ ਮੁਖੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਧਰਮਗੜ੍ਹ ਤੋਂ 69ਵੀਂ ਅਤੇ ਪਿੰਡ ਰਾਮਗੜ੍ਹ ਰੁੜਕੀ ਤੋਂ 70ਵੀਂ ਬੱਸ ਨੂੰ ਸ਼ਰਧਾਲੂਆਂ ਲਈ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਪੂਰਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਸਫ਼ਲਤਾਪੂਰਵਕ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਦਿਖਾਈ ਦੇਣ ਵਾਲੀ ਖੁਸ਼ੀ ਅਤੇ ਸੰਤੁਸ਼ਟੀ ਹੀ ਇਸ ਲੋਕ-ਪੱਖੀ ਯੋਜਨਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਯਾਤਰੀਆਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਅਜਿਹੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਲਗਾਤਾਰ ਜਾਰੀ ਰੱਖੇਗੀ।
ਇਸ ਮੌਕੇ ਪਿੰਡ ਧਰਮਗੜ੍ਹ ਦੀ ਸਰਪੰਚ ਸ੍ਰੀਮਤੀ ਪੂਨਮ ਰਾਣੀ (ਪਤਨੀ ਸ੍ਰੀ ਗੁਰਸੇਵਕ ਸਿੰਘ), ਸ੍ਰੀ ਗੁਰਮੁਖ ਸਿੰਘ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
