ਡੇਰਾਬੱਸੀ, 10 ਅਕਤੂਬਰ: ਡੇਰਾਬੱਸੀ ਹਲਕੇ ਦੇ ਐਮ.ਐਲ.ਏ. ਸ਼੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ 13 ਵੱਖ-ਵੱਖ ਪਿੰਡਾਂ ਵਿੱਚ ਲਗਭਗ 98.50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਹ ਸਾਰੇ ਪ੍ਰਾਜੈਕਟ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਸੜਕਾਂ, ਕਮਿਊਨਿਟੀ ਸੈਂਟਰਾਂ, ਧਰਮਸ਼ਾਲਿਆਂ, ਸਮਸ਼ਾਨਘਾਟਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਹਨ।
ਇਸ ਮੌਕੇ ਐਮ.ਐਲ.ਏ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਪਿੰਡ ਵਿੱਚ ਸੁਚੱਜਾ ਬੁਨਿਆਦੀ ਢਾਂਚਾ, ਸਾਫ਼-ਸੁਥਰਾ ਵਾਤਾਵਰਣ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਪਿੰਡਾਂ ਨੂੰ ਸਹੀ ਮਾਇਨਿਆਂ ਵਿੱਚ “ਮਾਡਲ ਪਿੰਡਾਂ” ਵਿੱਚ ਬਦਲਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਵਿਭਾਗੀ ਅਧਿਕਾਰੀਆਂ ਦੁਆਰਾ ਨਿਯਮਿਤ ਤੌਰ ਤੇ ਕੀਤੀ ਜਾਵੇਗੀ ਤਾਂ ਜੋ ਹਰ ਪ੍ਰਾਜੈਕਟ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਹੋ ਸਕੇ।
ਇਸ ਜਿਨ੍ਹਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ, ਉਨ੍ਹਾਂ ਵਿੱਚ ਪਿੰਡ ਪਰਾਗਪੁਰ, 10 ਲੱਖ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਅਤੇ ਗਲੀਆਂ-ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਇਬਰਾਹਿਮਪੁਰ, 04 ਲੱਖ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਕਾਰਕੌਰ, 08 ਲੱਖ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਬਰੋਲੀ, 08 ਲੱਖ ਦੀ ਲਾਗਤ ਨਾਲ ਫਿਰਨੀ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਅਮਲਾਲਾ, 04 ਲੱਖ ਦੀ ਲਾਗਤ ਨਾਲ ਕਬਰਸਤਾਨ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਈਸਾਪੁਰ ਜੰਗੀ, 09 ਲੱਖ ਦੀ ਲਾਗਤ ਨਾਲ ਮੇਨ ਰਸਤੇ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਭਗਵਾਸੀ, 08 ਲੱਖ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਅਤੇ ਗਲੀ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਬੱਲੋਪੁਰ, 06 ਲੱਖ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਮਲਕਪੁਰ, 04 ਲੱਖ ਦੀ ਲਾਗਤ ਨਾਲ ਕਬਰਸਤਾਨ ਦੇ ਵੇਟਿੰਗ ਸੈੱਡ ਦੇ ਕੰਮ ਦੀ ਸ਼ੁਰਆਤ ਕਰਨ ਸਬੰਧੀ, ਪਿੰਡ ਜਿਉਲੀ, 22 ਲੱਖ ਦੀ ਲਾਗਤ ਨਾਲ ਧਰਮਸ਼ਾਲਾਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਮੀਆਂਪੁਰ, 09 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਭਗਵਾਨਪੁਰ, 2.50 ਲੱਖ ਦੀ ਲਾਗਤ ਨਾਲ ਸਮਸ਼ਾਨਘਾਟ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ, ਪਿੰਡ ਮੋਰਠੀਕਰੀ, 04 ਲੱਖ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਸ਼ੁਰੂਆਤ ਕਰਨ ਸਬੰਧੀ ਪ੍ਰੋਜੈਕਟ ਸ਼ਾਮਿਲ ਹਨ।
ਈਸਾਪੁਰ ਜੰਗੀ ਨੂੰ ਅੱਧੀ ਸਦੀ ਬਾਅਦ ਪੱਕਾ ਰਸਤਾ ਮਿਲਣ ਤੇ ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ਤੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।
ਐਮ.ਐਲ.ਏ. ਰੰਧਾਵਾ ਨੇ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ 'ਚ ਸਫਾਈ, ਸਿਹਤ ਅਤੇ ਸੁਵਿਧਾਵਾਂ ਵਿੱਚ ਗੁਣਾਤਮਕ ਸੁਧਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਹਰ ਪਿੰਡ ਦੀ ਲੋੜ ਦੇ ਅਨੁਸਾਰ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਫ਼ਾਇਦਾ ਮਿਲ ਸਕੇ।
ਇਸ ਮੌਕੇ ਤੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਸਥਾਨਕ ਵਾਸੀਆਂ ਅਤੇ ਵਿਭਾਗੀ ਅਧਿਕਾਰੀਆਂ ਨੇ ਐਮ.ਐਲ.ਏ. ਰੰਧਾਵਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਪਿੰਡਾਂ ਦੀ ਪੁਰਾਣੀਆਂ ਮੰਗਾਂ ਪੂਰੀਆਂ ਹੋਣਗੀਆਂ।
ਐਮਐਲਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ 13 ਪਿੰਡਾਂ ਵਿੱਚ 9850 ਲੱਖ ਦੀ ਰੁਪਏ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
