ਸੜੋਆ - ਆਮ ਆਦਮੀ ਪਾਰਟੀ ਪੰਜਾਬ ਇਕਾਈ ਨੇ ਲੋਕ ਸਭਾ ਕੰਪੇਨ ਕਮੇਟੀ ਦੇ ਮੈਂਬਰਾਂ ਦੀ ਘੋਸ਼ਣਾ ਕਰਦਿਆਂ ਹੋਇਆ, ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੂੰ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸੰਤੋਸ਼ ਕਟਾਰੀਆ ਤਿੰਨ ਵਿਧਾਨ ਸਭਾ ਕਮੇਟੀਆਂ ਦੇ ਮੈਂਬਰ ਹਨ ਤੇ ਬਾਖੂਬੀ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ। 
ਉਹਨਾਂ ਦੀ ਇਸੇ ਲਗਨ, ਮਿਹਨਤ ਤੇ ਵਫਾਦਾਰੀ ਕਰਕੇ ਭਗਵੰਤ ਮਾਨ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਇਹ ਜਿੰਮੇਵਾਰੀ ਸ਼ੌਂਪੀ ਹੈ। ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਅਰਵਿੰਦ ਕੇਜਰੀਵਾਲ ਸੁਪਰੀਮੋ ਆਮ ਆਦਮੀ ਪਾਰਟੀ, ਸੰਦੀਪ ਪਾਠਕ ਜਨਰਲ ਸਕੱਤਰ ਆਪ ਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਮੈਂ ਕੋਸ਼ਿਸ਼ ਕਰਾਂਗੀ ਕਿ ਜੋ ਮੈਨੂੰ ਪਾਰਟੀ ਨੇ ਜਿੰਮੇਵਾਰੀ ਸ਼ੌਂਪੀ ਹੈ, ਉਸ ਨੂੰ ਪੂਰੀ ਲਗਨ ਨਾਲ ਨਿਭਾ ਸਕਾ। ਇਸ ਖਬਰ ਨੂੰ ਸੁਣਦਿਆਂ ਹੀ ਹਲਕਾ ਬਲਾਚੌਰ ਦੇ ਵਲੰਟੀਅਰਾ ਤੇ ਅਹੁਦੇਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇ ਡੀ ਮੀਡੀਆ ਇੰਚਾਰਜ ਨੇ ਕਿਹਾ ਕਿ ਬੀਬੀ ਸੰਤੋਸ਼ ਕਟਾਰੀਆ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਬਲਾਚੌਰ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਤੇ ਲੋਕਾਂ ਦਾ ਰੁਝਾਨ ਵੀ ਭਗਵੰਤ ਮਾਨ ਦੀਆਂ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਵੱਲ ਹੀ ਹੈ।