ਹੁਸ਼ਿਆਰਪੁਰ:- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਅਤੇ ਐਡਵੋਕੇਟ ਪਲਵਿੰਦਰ ਮਾਨਾ ਇੰਚਾਰਜ ਬਸਪਾ ਹਲਕਾ ਚੱਬੇਵਾਲ ਨੇ ਸਿੱਖਿਆ ਪ੍ਰਣਾਲੀ ਦੀ ਮਾੜੀ ਕਾਰਗੁਜਾਰੀ ਕਰਕੇ ਨੀਟ ਪੇਪਰ ਬਾਰ ਬਾਰ ਲੀਕ ਹੋਣ ਤੋਂ ਦੁੱਖੀ ਦਿੱਲੀ 'ਚ ਰੋਸ ਪ੍ਰਦਰਸ਼ਨ ਕਰ ਰਹੇ ਲੱਖਾਂ ਵਿਦਿਆਰਥੀਆਂ ਉੱਪਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਸ ਵਲੋਂ ਅੰਨੇਵਾਹ ਲਾਠੀਚਾਰਜ ਅਤੇ ਵਹਿਸ਼ੀਆਨਾ ਢੰਗ ਦੇ ਵਿਵਹਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਅਤੇ ਨੀਟ ਪੇਪਰ ਲੀਕ ਮਾਮਲੇ ਅਤੇ ਸਿੱਖਿਆ ਪ੍ਰਣਾਲੀ ਦੀ ਬੇਹੱਦ ਮਾੜੀ ਕਾਰਗੁਜਾਰੀ ਤੇ ਚੁੱਪ ਧਾਰੀ ਬੈਠੀ ਹੈ।
ਓਨਾਂ ਕਿਹਾ ਬਾਰ ਬਾਰ ਪੇਪਰ ਲੀਕ ਹੋਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨੇ ਕੋਈ ਐਕਸ਼ਨ ਨਹੀਂ ਲਿਆ , ਵਿਦਿਆਰਥੀਆਂ ਦੀ ਮੰਗ ਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਲੈਣ ਦੇ ਉਲਟ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਹੀ ਤਸ਼ਦੱਦ ਕੀਤਾ ਜਾ ਰਿਹਾ ਹੈ ਅਤੇ ਸੱਚ ਦੀ ਅਵਾਜ ਨੂੰ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਸ਼ਰਮਨਾਕ ਅਤੇ ਨਿੰਦਣਯੋਗ ਹੈ। ਠੇਕੇਦਾਰ ਭਗਵਾਨ ਅਤੇ ਐਡਵੋਕੇਟ ਮਾਨਾ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਅੰਦਰ ਘਟੀਆ ਕਾਰਗੁਜ਼ਾਰੀ ਲਈ ਜਿੰਮੇਵਾਰ ਲੋਕਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ ਅਤੇ ਸਿੱਖਿਆ ਪ੍ਰਬੰਧਾਂ ਦੇ ਸੁਧਾਰ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ।
ਠੇਕੇਦਾਰ ਭਗਵਾਨ ਅਤੇ ਐਡਵੋਕੇਟ ਮਾਨਾ ਨੇ ਵੱਧ ਰਹੀ ਬੇਰੁਜਗਾਰੀ ਅਤੇ ਮਹਿੰਗਾਈ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਰੁਜ਼ਗਾਰ ਦੇ ਝੂਠੇ ਅੰਕੜੇ ਪੇਸ਼ ਕਰਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਜਦਕਿ ਲੱਖਾਂ ਨੌਜਵਾਨ ਹੱਥਾਂ ਵਿਚ ਡਿਗਰੀਆਂ ਲੈ ਕੇ ਨੌਕਰੀਆਂ ਤਲਾਸ਼ ਕਰ ਰਹੇ ਹਨ ਅਤੇ ਨਿਰਾਸ਼ ਨਜਰ ਆ ਰਹੇ ਹਨ। ਬਸਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁੱਦੇ ਤੇ ਫੇਲ ਸਾਬਿਤ ਹੋਈ ਹੈ ਜਿਸਦਾ ਨਤੀਜਾ 2027 ਦੀਆਂ ਚੋਣਾਂ ਸਮੇਂ ਆਪ ਪਾਰਟੀ ਨੂੰ ਭੁਗਤਣਾ ਪਵੇਗਾ।
ਵਿਦਿਆਰਥੀਆਂ ਦੇ ਭਵਿੱਖ ਨਾਲ ਮੋਦੀ ਸਰਕਾਰ ਖਿਲਵਾੜ ਕਰ ਰਹੀ ਹੈ ਠੇਕੇਦਾਰ ਭਗਵਾਨ ਐਡਵੋਕੇਟ ਮਾਨਾ
