ਹੁਸ਼ਿਆਰਪੁਰ:- ਵਿਦਿਆਰਥੀ ਵਰਗ ਨੂੰ ਵਿਦਿਆ ਪ੍ਰਾਪਤ ਕਰਨ ਦੇ ਨਾਲ ਨਾਲ ਸਮਾਜਿਕ ਭਲਾਈ ਦੇ ਕਾਰਜਾਂ ਨਾਲ ਜੁੜਨ ਆਪਣੇ ਆਸ ਪਾਸ ਦੇ ਸਮਾਜ ਅਤੇ ਇਲਾਕੇ ਦੀਆਂ ਸਮੱਸਿਆਂਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ, ਗਰੀਬ ਪਰਿਵਾਰਾਂ ਦੀ ਮਦਦ ਕਰਨ ਉਨ੍ਹਾਂ ਨੂੰ ਵਿਦਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ, ਸਮਾਜ ਵਿਚ ਖੂਨ ਦਾਨ, ਨੇਤਰ ਦਾਨ ਅਤੇ ਅੰਗ ਦਾਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਵੱਲੋਂ ਉਘੀ ਸਮਾਜ ਸੇਵੀ ਸੰਸਥਾ ਨੇਤਰ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਨਾਲ ਵਿਸ਼ੇਸ਼ ਪਰੋਗਰਾਮ ਉਲੀਕੇ ਗਏ ਹਨ।
ਇਸ ਮੁਹਿਮ ਤਹਿਤ ਵਿਦਿਆਰਥੀਆਂ ਦੀ ਵਿਸ਼ੇਸ਼ ਟੀਮ ਵੱਲੋਂ ਉੱਘੀ ਸਮਾਜ ਭਲਾਈ ਸੰਸਥਾ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਵਿਖੇ ਪਹੁੰਚੀ । ਇਸ ਮੌਕੇ ਤੇ ੳਘੇ ਸਮਾਜ ਸੇਵਕ ਅਤੇ ਸੇਵਾ ਮੁਕਤ ਸਿਵਲ ਸਰਜਨ ਡਾਕਟਰ ਅਜੈ ਬੱਗਾ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦਾ ਮੁੱਖ ਟੀਚਾ ਵਿਦਿਆ ਪ੍ਰਾਪਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ ਅਤੇ ਪੜ੍ਹਾਈ ਦੌਰਾਨ ਸਮਾਜ ਭਲਾਈ ਕਾਰਜਾਂ ਸਬੰਧੀ ਜਾਗਰੂਕਤਾ ਪੈਦਾ ਕਰਨਾ ਜਿੰਦਗੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਸਹਾਈ ਸਿੱਧ ਹੋਵੇਗਾ । ਉਨ੍ਹਾਂ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਅਤੇ ਖੂਨ ਦਾਨ ਜੀਵਨ ਦਾਨ ਸਬੰਧੀ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ।
ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਵੀ ਞਿਸਥਾਰ ਨਾਲ ਜਾਣਕਾਰੀ ਦਿੱਤੀ।
ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ ਕਿਹਾ ਕਿ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਵਿਦਿਅਕ ਅਦਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਮਨੁੱਖੀ ਕਦਰਾਂ ਕੀਮਤਾਂ, ਨੈਤਿਕਤਾ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਉਤਸ਼ਾਹਿਤ ਕਰਨ ਲਈ ਉਪਰਾਲੇ ਕਰਨੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਤੇ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਦੇ ਚੇਅਰਮੈਨ ਹਰੀਸ਼ ਸੈਣੀ, ਨੇਤਰ ਦਾਨ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਉਪ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੇਮ ਸੈਣੀ, ਜਤਿੰਦਰ ਕੌਰ, ਸੰਤਸ਼ ਸੈਣੀ, ਹਰਵਿੰਦਰ ਕੋਰ, ਲਖਵਿੰਦਰ ਕੌਰ ਡਿੰਪੀ ਅਤੇ ਕੁਮ ਕੁਮ ਸੂਦ ਨੇ ਤਵਿਦਿਆਰਥੀਆਂ ਵੱਲੋਂ ਸਮਾਜ ਸੇਵੀ ਕਾਰਜਾਂ ਵਿੱਚ ਭਾਰੀ ਉਤਸ਼ਾਹ ਅਤੇ ਵਿਖਾਈ ਜਾ ਰਹੀ ਦਿਲਚਸਪੀ ਨੂੰ ਦੇਖਦਿਆਂ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਹ ਵਿਦਿਆਰਥੀ ਆਪਣੇ ਜੀਵਨ ਦੇ ਸੁਪਨੇ ਪੂਰੇ ਕਰਨਗੇ ਇਸ ਦੇ ਨਾਲ ਨਾਲ ਇਕ ਦਿਨ ਸਮਾਜ ਦੇ ਕਲਿਆਣ ਅਤੇ ਦੇਸ਼ ਦੀ ਤਰੱਕੀ ਵਿੱਚ
ਵੀ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।