ਹਰੋਲੀ/ਊਨਾ, 11 ਮਾਰਚ (ਰਾਜਵੀਰ ਚੋਪੜਾ):- ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਲਈ ਸੰਗਤਾਂ ਵੱਲੋਂ ਲਗਾਤਾਰ ਸੇਵਾ ਭੇਟ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸ੍ਰੀ ਸੋਹਣ ਲਾਲ ਸੁਆਣ ਪੁੱਤਰ ਸ੍ਰੀ ਹਰਭਜ ਸੁਆਣ ਨਿਵਾਸੀ ਪਿੰਡ ਠਿੰਡਾ, ਕੋਟ ਫਤੂਹੀ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ 2,00,000 (ਦੋ ਲੱਖ) ਰੁਪਏ ਦੀ ਸੇਵਾ ਭੇਟ ਕੀਤੀ ਗਈ।
ਇਹ ਰਕਮ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਬਣ ਰਹੇ ਸੁੰਦਰ ਦਰਬਾਰ ਸਾਹਿਬ ਦੇ ਨਿਰਮਾਣ ਕਾਰਜ ਲਈ ਭੇਟ ਕੀਤੀ ਗਈ ਹੈ। ਇਸ ਮੌਕੇ ਸ੍ਰੀ ਸੋਹਣ ਲਾਲ ਸੁਆਣ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡੀ ਖੁਸ਼ਕਿਸਮਤੀ ਦੀ ਗੱਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਕਾਬਿਲ-ਏ-ਤਾਰੀਫ਼ ਹੈ ਅਤੇ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ।
ਇਸ ਮੌਕੇ ਬਾਬਾ ਕੇਵਲ ਸਿੰਘ ਜੀ ਵੱਲੋਂ ਪਰਿਵਾਰ ਦਾ ਧੰਨਵਾਦ ਕੀਤਾ ਗਿਆ। ਉੱਥੇ ਹੀ ਕੈਸ਼ੀਅਰ ਹਰਭਜਨ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਗੁਰੂ ਘਰ ਦੀ ਕਾਰ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਉਣ।
ਸਮਾਗਮ ਦੌਰਾਨ ਬਾਬਾ ਨਰੇਸ਼ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਜੀ ਵੱਲੋਂ ਪਰਿਵਾਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।