ਕਰਨਾਲ, 6 ਨਵੰਬਰ (ਵਾਲੀਆ):- ਭਾਰਤ ਵਿਕਾਸ ਪਰਿਸ਼ਦ (ਕ੍ਰਿਸ਼ਨਾ ਸ਼ਾਖਾ) ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਮਹਿਤਾ ਨੇ ਰੌਸ਼ਨੀ ਅਤੇ ਖੁਸ਼ੀਆਂ ਦੇ ਮਹਾਂਪੁਰਬ ਦੀਵਾਲੀ ਦੇ ਸ਼ੁਭ ਮੌਕੇ 'ਤੇ ਸਮੂਹ ਦੇਸ਼ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਸ਼ੁਭਕਾਮਨਾ ਸੰਦੇਸ਼ ਵਿੱਚ ਸ਼੍ਰੀਮਤੀ ਸੋਨੀਆ ਮਹਿਤਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਹਨੇਰੇ 'ਤੇ ਰੌਸ਼ਨੀ, ਝੂਠ 'ਤੇ ਸੱਚ ਅਤੇ ਨਿਰਾਸ਼ਾ 'ਤੇ ਆਸ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਾਮਨਾ ਕੀਤੀ ਕਿ ਮਾਤਾ ਲਕਸ਼ਮੀ ਅਤੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਕਿਰਪਾ ਨਾਲ ਇਹ ਪਵਿੱਤਰ ਤਿਉਹਾਰ ਹਰ ਪਰਿਵਾਰ ਦੇ ਜੀਵਨ ਵਿੱਚ ਖੁਸ਼ੀ, ਸ਼ਾਂਤੀ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਭਾਰਤ ਵਿਕਾਸ ਪਰਿਸ਼ਦ ਦੇ ਮੂਲ ਮੰਤਰ 'ਸੰਪਰਕ, ਸਹਿਯੋਗ, ਸੰਸਕਾਰ, ਸੇਵਾ ਅਤੇ ਸਮਰਪਣ' ਦਾ ਜ਼ਿਕਰ ਕਰਦਿਆਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਆਪਸੀ ਭਾਈਚਾਰੇ, ਵਾਤਾਵਰਣ ਦੀ ਸੰਭਾਲ ਅਤੇ ਲੋੜਵੰਦਾਂ ਦੀ ਸਹਾਇਤਾ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦਾ ਹਰ ਵਰਗ ਖੁਸ਼ੀਆਂ ਵਿੱਚ ਸ਼ਾਮਲ ਹੋਵੇਗਾ, ਤਾਂ ਹੀ ਦੀਵਾਲੀ ਮਨਾਉਣ ਦੀ ਸਾਰਥਕਤਾ ਸਿੱਧ ਹੋਵੇਗੀ।