ਮਮਦੋਟ/ਫ਼ਿਰੋਜ਼ਪੁਰ, 27 ਅਕਤੂਬਰ (ਗੁਰਮੇਜ ਸਿੰਘ):- ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਸਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਰਮਨ ਅੱਤਰੀ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਮਲਟੀਪਰਪਜ ਕਾਮਿਆਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਫੈਸਲਾ ਕੀਤਾ ਗਿਆ ਕਿ ਕਾਮਿਆਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਫਿਰੋਜ਼ਪੁਰ ਨੂੰ ਦਿੱਤਾ ਜਾਵੇਗਾ ਅਤੇ ਮੰਗਾਂ ’ਤੇ ਗੱਲਬਾਤ ਕਰਨ ਲਈ ਸਿਵਲ ਸਰਜਨ ਤੋਂ ਸਮਾਂ ਲਿਆ ਜਾਵੇਗਾ।

ਇਸ ਮੀਟਿੰਗ ਵਿੱਚ ਅਮਰਜੀਤ ਸਿੰਘ, ਰਾਕੇਸ਼ ਕੰਬੋਜ, ਰਵਿੰਦਰ ਸ਼ਰਮਾ, ਅਜੀਤ ਸਿੰਘ, ਮਨਿੰਦਰ ਸਿੰਘ, ਸਾਰਜ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰੀਸ਼ ਕੁਮਾਰ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਗੁਰਜੀਤ ਸਿੰਘ, ਅਜੇ ਕੁਮਾਰ, ਸਰਬਜੀਤ ਸਿੰਘ, ਤਰਸੇਮ ਸਿੰਘ, ਸਤਯੁੱਗ ਸਿੰਘ, ਜਗਪ੍ਰੀਤ ਸਿੰਘ, ਹਰਨੇਕ ਸਿੰਘ, ਜਸਬੀਰ ਸਿੰਘ, ਅਮਨਦੀਪ ਸਿੰਘ, ਪਵਨ ਕੁਮਾਰ, ਪਰਮਜੀਤ ਸਿੰਘ, ਜਸਪਾਲ ਬਜਾਜ, ਵਰਿੰਦਰ ਕੁਮਾਰ, ਮਾਲਾ ਰਾਣੀ, ਪ੍ਰਦੀਪ ਕੌਰ, ਜਸਵਿੰਦਰ ਕੌਰ, ਨਿਰਮਲ ਜੀਤ ਕੌਰ, ਮਨਜੀਤ ਕੌਰ, ਪਰਵਿੰਦਰ ਕੌਰ, ਰਵਿੰਦਰ ਕੌਰ, ਸਰੋਜ਼ ਰਾਣੀ, ਅਮਨਦੀਪ ਕੌਰ, ਸੰਤੋਸ਼ ਕੁਮਾਰੀ, ਮੰਜੂ ਬਾਲਾ, ਵੀਰਪਾਲ ਕੌਰ, ਸੁਪ੍ਰੀਤ ਕੌਰ, ਰਾਜਵਿੰਦਰ ਕੌਰ, ਰਾਜਵੰਤ ਕੌਰ, ਵੀਨਾ, ਸੁਨੀਤਾ ਰਾਣੀ, ਰਮਨ, ਪਰਮਜੀਤ ਕੌਰ, ਪਵਨਜੀਤ ਕੌਰ, ਸ਼ਿਮਲਾ ਰਾਣੀ, ਬਿਮਲਾ ਰਾਣੀ, ਗਗਨਦੀਪ ਕੌਰ ਆਦਿ ਹਾਜ਼ਰ ਸਨ।