ਐਸ ਏ ਐਸ ਨਗਰ, 16 ਜਨਵਰੀ- ਨਗਰ ਨਿਗਮ ਦੀ ਟੀਮ ਵਲੋਂ ਕਾਰਵਾਈ ਕਰਦਿਆਂ ਫੇਜ਼ 4 ਅਤੇ ਫੇਜ਼ 2 ਵਿੱਚ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ।
ਇਸ ਮੌਕੇ ਤੇ ਨਗਰ ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਦੇ ਕਰਮਚਾਰੀਆਂ ਨੇ ਕਿਹਾ ਕਿ ਵਸਨੀਕਾਂ ਵੱਲੋਂ ਲਗਾਤਾਰ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਸਨ। ਫੇਜ਼ 2 ਦੀ ਮੁੱਖ ਸੜਕ ਦੇ ਦੋਵੇਂ ਪਾਸੇ ਲੱਗਦੀਆਂ ਰੇਹੜੀਆਂ ਅਤੇ ਫੇਜ਼ 1 ਦੇ ਐਚ ਐਮ ਕਵਾਟਰਾਂ ਦੇ ਪਿਛਲੇ ਪਾਸੇ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕਰ ਲਏ ਗਏ ਸਨ।
ਉਨ੍ਹਾਂ ਨੇ ਦੱਸਿਆ ਕਿ ਰੇਹੜੀਆਂ ਵਾਲਿਆਂ ਵੱਲੋਂ ਆਪਣੀਆਂ ਰੇਹੜੀਆਂ ਤੇ ਸਪੀਕਰ ਲਗਾ ਕੇ ਉੱਚੀ ਆਵਾਜ਼ ਵਿੱਚ ਸੰਗੀਤ ਵਜਾਇਆ ਜਾਂਦਾ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਅੱਜ ਇਹ ਕਾਰਵਾਈ ਕੀਤੀ ਗਈ।