ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੁਲਾਈ:- ਭਾਰਤ ਸਰਕਾਰ ਦੇ ਯੂਵਾ ਕਾਜ ਅਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮਾਈ ਭਾਰਤ (MY Bharat) ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 01 ਜੁਲਾਈ 2026 ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜ ਕੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।
ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਸਿੱਖਿਆ ਸੰਸਥਾਵਾਂ, ਐਨ.ਐਸ.ਐਸ., ਐਨ.ਸੀ.ਸੀ., ਯੂਥ ਕਲੱਬਾਂ ਅਤੇ 15 ਤੋਂ 29 ਸਾਲ ਉਮਰ ਵਰਗ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਾਈ ਭਾਰਤ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਵਲੰਟੀਅਰਿੰਗ, ਹੁਨਰ ਵਿਕਾਸ, ਟ੍ਰੇਨਿੰਗ, ਕਮਿਊਨਿਟੀ ਸਰਵਿਸ, ਮੁਕਾਬਲਿਆਂ, ਯੂਥ ਕੈਂਪਾਂ ਅਤੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦਾ ਲਾਭ ਪ੍ਰਾਪਤ ਕਰਨ।
ਮਾਈ ਭਾਰਤ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਮੁੱਖ ਧਾਰਾ ਨਾਲ ਜੋੜਨ ਲਈ ਇੱਕ ਮਜ਼ਬੂਤ ਮੰਚ ਹੈ। ਵੱਧ ਤੋਂ ਵੱਧ ਨੌਜਵਾਨਾਂ ਦੀ ਭਾਗੀਦਾਰੀ ਨਾਲ ਹੀ "ਵਿਕਸਿਤ ਭਾਰਤ @2047" ਦੇ ਸੰਕਲਪ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਡੀ ਭਾਰਤ ਐਸ.ਏ.ਐਸ. ਨਗਰ ਸਾਰੇ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕਰਦਾ ਹੈ।
ਮਾਈ ਭਾਰਤ ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਮੋਹਿਤ ਕੁਮਾਰ ਸੈਣੀ ਨੇ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮਾਈ ਭਾਰਤ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਰਾਸ਼ਟਰ ਨਿਰਮਾਣ ਦੀ ਇਸ ਇਤਿਹਾਸਕ ਪਹਿਲ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਹੀ ਸਾਲ 2047 ਤੱਕ "ਵਿਕਸਿਤ ਭਾਰਤ" ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਸਾਰੇ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ ਅਤੇ ਯੂਥ ਸੰਗਠਨਾਂ ਨੂੰ ਵੀ ਇਸ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।