ਅੰਬਾਲਾ, 17 ਨਵੰਬਰ (ਆਰ. ਸਿੰਘ):- ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਮਨਾਉਣ ਲਈ ਕਾਸ਼ੀ ਬਨਾਰਸ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਆਗਰਾ ਵਿੱਚੋਂ ਲੰਘਦਾ ਹੋਇਆ ਕਰਨਾਲ ਤੋਂ ਬਾਅਦ ਅੰਬਾਲਾ ਸ਼ਹਿਰ ਦੇ ਗੁਰਦੁਆਰਾ ਮੰਜੀ ਸਾਹਿਬ ਪਹੁੰਚਿਆ। ਇੱਥੇ ਪਹੁੰਚਣ ’ਤੇ ਐਸਜੀਪੀਸੀ ਮੈਂਬਰ ਹਰਪਾਲ ਸਿੰਘ ਮਛੌਂਡਾ, ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਪ੍ਰੀਤਪਾਲ ਸਿੰਘ, ਸੋਨੂੰ, ਮਨਜੀਤ ਸਿੰਘ ਬੱਬੂ, ਇੰਦਰਪਾਲ ਸਿੰਘ, ਜਗਮੀਤ ਸਿੰਘ ਜੋਸ਼ ਸਮੇਤ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ।
ਹਰਪਾਲ ਸਿੰਘ ਮਛੌਂਡਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ 41 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ, ਜੋ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ।
ਇਹ ਨਗਰ ਕੀਰਤਨ 19 ਨਵੰਬਰ ਨੂੰ ਲੁਧਿਆਣਾ ਅਤੇ ਜਲੰਧਰ ਰਾਹੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਪਹੁੰਚੇਗਾ।
