ਧੂਰੀ, 25 ਜੁਲਾਈ:- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਮੰਤਵ ਨਾਲ ਅੱਜ ਹਲਕਾ ਧੂਰੀ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਦੀ ਮੀਟਿੰਗ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ।
ਮੀਟਿੰਗ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿੰਡ-ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।
ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਦੇ ਯਤਨਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।
ਇਸ ਮੌਕੇ ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਹਲਕਾ ਧੂਰੀ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਚੇਅਰਮੈਨ ਜਸਵਿੰਦਰ ਸਿੰਘ ਖੁਰਮੀ, ਮਨਜਿੰਦਰ ਸਿੰਘ, ਸਤਿਨਾਮ ਸਿੰਘ, ਕੁਲਵਿੰਦਰ ਸਿੰਘ ਖੁਰਮੀ, ਗੌਰਵ ਸ਼ਰਮਾ, ਵਿੱਕੀ ਸ਼ਰਮਾ, ਅਨਵਾਰ (ਧੂਰੀ), ਮਨਜੀਤ ਕੁਮਾਰ, ਗੁਰਿੰਦਰ ਗਿੱਲ, ਤਾਰਿਕ਼ ਖ਼ਾਨ ਅਤੇ ਫੀਲਡ ਅਫ਼ਸਰ ਰਵਿੰਦਰਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।
