ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਕਸਬਾ ਸੈਲਾ ਦੇ ਵਸਨੀਕ ਪਰਵਿੰਦਰ ਸਿੰਘ ਰਾਣਾ ਅਤੇ ਰੀਟਾ ਰਾਣਾ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਦੀ ਖੁਸ਼ੀ ਮਨਾਉਂਦਿਆਂ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਆਪਣੇ ਗ੍ਰਹਿ ਵਿਖੇ ਕੋਟਲਾ ਕਲਾਂ, ਊਨਾ ਵਾਲੇ ਕੌਮੀ ਸੰਤ ਬਾਬਾ ਬਾਲ ਜੀ ਦਾ ਆਸ਼ੀਰਵਾਦ ਲੈਣ ਲਈ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਹੈ। ਇਹ ਸਮਾਗਮ 25 ਨਵੰਬਰ ਨੂੰ ਹੋਵੇਗਾ, ਜਿਸ ਦੌਰਾਨ ਕੌਮੀ ਸੰਤ ਬਾਬਾ ਬਾਲ ਜੀ ਆਲੇ-ਦੁਆਲੇ ਦੇ ਇਲਾਕਿਆਂ ਤੋਂ ਪਹੁੰਚਣ ਵਾਲੀ ਸੰਗਤ ਨੂੰ ਆਪਣੇ ਪ੍ਰਵਚਨਾਂ ਅਤੇ ਕੀਰਤਨ ਰਾਹੀਂ ਨਿਹਾਲ ਕਰਨਗੇ।
ਪਰਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਸ ਮੌਕੇ ਸੰਗਤ ਲਈ ਭੰਡਾਰਾ ਅਤੇ ਪ੍ਰਸ਼ਾਦ ਵੀ ਲਗਾਤਾਰ ਵਰਤਾਇਆ ਜਾਵੇਗਾ।
