ਚੰਡੀਗੜ੍ਹ, 20 ਮਾਰਚ:- ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਰਾਜੇਸ਼ ਨਾਗਰ ਨੇ ਘਰੌਂਡਾ ਅਨਾਜ ਮੰਡੀ ਦਾ ਅਚਾਨਕ ਨਿਰੀਖਣ ਕੀਤਾ ਅਤੇ ਮੰਡੀ ਆੜਤੀਆਂ ਅਤੇ ਕਿਸਾਨਾਂ ਨਾਲ ਗਲਬਾਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਨੂੰ ਲੈ ਕੇ ਖਰੀਦ ਪ੍ਰਬੰਧਾਂ ਨੂੰ ਸਮੇਂ ਰਹਿੰਦੇ ਪੂਰਾ ਕਰਨ ਅਤੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ ਪੀਣ ਦੇ ਪਾਣੀ, ਪਖਾਨਿਆਂ, ਬਿਜਲੀ, ਕੈਂਟੀਨ, ਸ਼ੈਡ ਤੇ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਸਰੋਂ ਦੀ ਖਰੀਦ ਵਿੱਚ ਵੀ ਕਿਸੇ ਤਰ੍ਹਾ ਦੀ ਲਾਪ੍ਰਵਾਹੀ ਨਾ ਵਰਤਣ ਅਤੇ ਕਿਸਾਨਾਂ ਨੂੰ ਕਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
          ਉਨ੍ਹਾਂ ਨੇ ਮੀਡੀਆ ਨਾਲ ਗਲਬਾਤ ਦੌਰਾਨ ਕਿਹਾ ਕਿ ਮੰਡੀਆਂ ਤੋਂ ਕਣਕ ਉਠਾਨ ਲਈ ਕਾਫੀ ਗਿਣਤੀ ਵਿੱਚ ਵਾਹਨ ਉਪਲਬਧ ਕਰਵਾਉਣ ਲਈ ਟੈਂਡਰ ਲੱਗ ਚੁੱਕਾ ਹੈ, ਜਲਦੀ ਹੀ ਟਰੱਕਾਂ ਦੀ ਵਿਵਸਥਾ ਯਕੀਨੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬਾਰਦਾਨੇ ਦੀ ਕਾਫੀ ਗਿਣਤੀ ਵਿੱਚ ਵਿਵਸਥਾ ਕਰਵਾਈ ਜਾ ਰਹੀ ਹੈ ਅਤੇ ਸਾਰੇ ਖਰੀਦ ਏਜੰਸੀਆਂ ਨੂੰ ਵੀ ਸਰਕਾਰ ਵੱਲੋਂ ਜਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਵਿਭਾਗਾਂ ਨਾਲ ਸਬੰਧਿਤ ਸਾਰੀ ਤਿਆਰੀਆਂ ਜਲਦੀ ਪੂਰੀਆਂ ਕਰਣਗੇ।