ਜਲੰਧਰ:- ਆਈਕੇਜੀ ਪੀਟੀਯੂ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) Susheel Mittal ਦੀ ਅਗਵਾਈ ਹੇਠ ਯੂਨੀਵਰਸਿਟੀ ਦੀ ਦਾਖਲਾ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਨਵੀਂ ਐਡਮਿਸ਼ਨ ਕਮੇਟੀ ਦਾ ਗਠਨ ਕੀਤਾ ਗਿਆ।
ਇਸ ਕਮੇਟੀ ਦੇ ਚੇਅਰਮੈਨ ਵਜੋਂ ਵਾਈਸ ਚਾਂਸਲਰ ਖੁਦ ਕੰਮ ਕਰਨਗੇ ਜਦਕਿ ਡੀਨ ਅਕੈਡਮਿਕ ਡਾ. Yadwinder Singh Brar ਨੂੰ ਚੀਫ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਇੱਕ ਐਡਮਿਸ਼ਨ ਸੈੱਲ ਵੀ ਸਥਾਪਿਤ ਕੀਤਾ ਗਿਆ ਜੋ ਵਿਦਿਆਰਥੀਆਂ ਨੂੰ ਕੋਰਸਾਂ, ਯੋਗਤਾ, ਫੀਸ ਸਟਰਕਚਰ ਅਤੇ ਕਰੀਅਰ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ।
ਇਸ ਦੌਰਾਨ ਮਾਨਯੋਗ ਵਾਈਸ ਚਾਂਸਲਰ ਵੱਲੋਂ ਯੂਨੀਵਰਸਿਟੀ ਦੇ ਆਨਲਾਈਨ ਐਡਮਿਸ਼ਨ ਪੋਰਟਲ ਦੀ ਵੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਦਾਖਲਾ ਪ੍ਰਕਿਰਿਆ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਏਗਾ ਅਤੇ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨ ਦੀ ਸੁਵਿਧਾ ਦੇਵੇਗਾ। ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਕੋਰਸਾਂ, ਯੋਗਤਾ, ਫੀਸ ਅਤੇ ਕਰੀਅਰ ਮੌਕਿਆਂ ਬਾਰੇ ਪੂਰੀ ਜਾਣਕਾਰੀ ਉਪਲਬਧ ਹੈ।
ਇਸ ਸਮਾਗਮ ਦੌਰਾਨ ਸੀਨੀਅਰ ਫੈਕਲਟੀ ਮੈਂਬਰ, ਡੀਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਰਹੇ ਅਤੇ ਸਭ ਨੇ ਦਾਖਲਾ ਮੁਹਿੰਮ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ।
ਇਹ ਉਪਰਾਲਾ ਯੂਨੀਵਰਸਿਟੀ ਦੇ ਅਕੈਡਮਿਕ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਆਈਕੇਜੀ ਪੀਟੀਯੂ ਵਿੱਚ ਨਵੀਂ ਐਡਮਿਸ਼ਨ ਕਮੇਟੀ ਦਾ ਗਠਨ ਐਡਮਿਸ਼ਨ ਸੈੱਲ ਦੀ ਸਥਾਪਨਾ ਵਾਈਸ ਚਾਂਸਲਰ ਵੱਲੋਂ ਐਡਮਿਸ਼ਨ ਪੋਰਟਲ ਦੀ ਸ਼ੁਰੂਆਤ
