ਸਨੌਰ, 7 ਨਵੰਬਰ - ਹਲਕਾ ਸਨੌਰ ਦੇ ਨਵ-ਨਿਯੁਕਤ 3 ਆਂਗਣਵਾੜੀ ਵਰਕਰਾਂ ਨੂੰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਦਫਤਰ ਇੰਚਾਰਜ ਬਲਜੀਤ ਸਿੰਘ ਝੂੰਗੀਆਂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਿੱਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਅਵਸਰ ਮੁਹਈਆ ਕਰਵਾਏ ਜਾ ਰਹੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਜੀਤ ਸਿੰਘ ਝੂੰਗੀਆਂ ਵੱਲੋਂ ਨਿਯੁਕਤੀ ਪੱਤਰ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਬਲਜੀਤ ਸਿੰਘ ਝੂੰਗੀਆਂ ਨੇ ਕਿਹਾ ਕਿ ਸਰਕਾਰ ਵਲੋਂ ਬਿਨਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਦੇ ਮੈਰਿਟ ਦੇ ਆਧਾਰ ‘ਤੇ ਲਿਸਟ ਤਿਆਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਾਡੇ ਹਲਕੇ ਦੇ ਸਮੂਹ ਨਵ-ਨਿਯੁਕਤ ਆਂਗਣਵਾੜੀ ਹੈਲਪਰ ਉਮੀਦਵਾਰ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ, ਸਿਖਿਆ ਤੇ ਰੋਜ਼ਗਾਰ ਦੇਣ ਲਈ ਕੋਈ ਕਸਰ ਨਹੀਂ ਛੱਡੀ।
ਇਸ ਮੌਕੇ ਬਲਜੀਤ ਸਿੰਘ ਝੂੰਗੀਆਂ, ਗੌਰਵ ਬਬਾ, ਸਾਜਨ ਢਿੱਲੋਂ, ਬਲਜਿੰਦਰ ਸਿੰਘ ਨੰਦਗੜ੍ਹ, ਅਮਰਦੀਪ ਸਿੰਘ ਸੰਘੇੜਾ, ਜਸਕਮਲ ਸਿੰਘ, ਕੀਮਤ ਢਿੱਲੋਂ, ਕਰਨ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ।
ਹਲਕਾ ਸਨੌਰ ਦੇ ਨਵ-ਨਿਯੁਕਤ 3 ਆਂਗਣਵਾੜੀ ਵਰਕਰਾਂ ਨੂੰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਦਫਤਰ ਇੰਚਾਰਜ ਬਲਜੀਤ ਸਿੰਘ ਝੂੰਗੀਆਂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ
