ਨਵਾਂਸ਼ਹਿਰ 19 ਜੂਨ- ਉਸਾਰੀ ਮਿਸਤਰੀ ਮਜਦੂਰ ਯੂਨੀਅਨ ਵਲੋਂ ਪਿੰਡ ਮਾਈ ਦਿੱਤਾ ਵਿਖੇ ਉਸਾਰੀ ਦੇ ਕੰਮਾਂ ਨਾਲ ਜੁੜੇ ਕਿਰਤੀਆਂ ਦੇ ਰਜਿਸਟਰੇਸ਼ਨ ਲਈ ਫਾਰਮ ਭਰੇ ਗਏ। ਇਹ ਕੰਮ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਦੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਜੰਡੀ ਦੀ ਅਗਵਾਈ ਵਿਚ ਕੀਤਾ ਗਿਆ।
ਨਿਰਮਲ ਸਿੰਘ ਜੰਡੀ ਨੇ ਇਸ ਮੌਕੇ ਦੱਸਿਆ ਕਿ ਰਜਿਸਟਰੇਸ਼ਨ ਹੋਣ ਤੋਂ ਬਾਅਦ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈਲਫੇਅਰ ਬੋਰਡ ਵਲੋਂ ਲਾਭਪਾਤਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹਨਾਂ ਸਕੀਮਾਂ ਵਿਚ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫਾ ਸਕੀਮ, ਐਕਸਗ੍ਰੇਸ਼ੀਆ ਸਕੀਮ, ਲੜਕੀਆਂ ਦੇ ਵਿਆਹਾਂ ਲਈ ਸ਼ਗਨ ਸਕੀਮ, ਬਿਮਾਰੀਆਂ ਦੇ ਇਲਾਜ ਲਈ ਸਕੀਮ ਆਦਿ ਸਕੀਮਾਂ ਸ਼ਾਮਲ ਹਨ।
ਇਹ ਰਾਸ਼ੀ ਸਿੱਧੀ ਕਿਰਤੀਆਂ ਦੇ ਬੈਂਕ ਖਾਤਿਆਂ ਵਿਚ ਆਉਂਦੀ ਹੈ। ਉਸਾਰੀ ਮਿਸਤਰੀ ਮਜਦੂਰ ਯੂਨੀਅਨ ਕਿਰਤੀਆਂ ਦੀ ਰਜਿਸਟਰੇਸ਼ਨ ਲਈ ਵੱਖ ਵੱਖ ਪਿੰਡਾ ਅਤੇ ਸ਼ਹਿਰਾਂ ਵਿਚ ਫਾਰਮ ਭਰ ਰਹੀ ਹੈ।