ਹਰੋਲੀ/ਊਨਾ, 17 ਨਵੰਬਰ (ਰਾਜਵੀਰ ਚੋਪੜਾ):- ਪ੍ਰੋ. ਸਿੰਮੀ ਅਗਨੀਹੋਤਰੀ ਸਰਕਾਰੀ ਕਾਲਜ ਹਰੋਲੀ ਦੀ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਯੂਨਿਟ ਵੱਲੋਂ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਐਨਐਸਐਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ। ਇਸ ਦੇ ਨਾਲ ਹੀ ਕੈਂਪਸ ਵਿੱਚ ਲੱਗੇ ਦਰੱਖਤਾਂ ਅਤੇ ਪੌਦਿਆਂ ਨੂੰ ਪਾਣੀ ਵੀ ਦਿੱਤਾ।
ਇਸ ਦੌਰਾਨ ਵਿਦਿਆਰਥੀਆਂ ਨੇ ਕਾਲਜ ਦੇ ਵਿਹੜੇ ਦੀ ਸਫ਼ਾਈ ਕੀਤੀ ਅਤੇ ਕੂੜੇ-ਕਰਕਟ ਦਾ ਢੁੱਕਵਾਂ ਨਿਪਟਾਰਾ ਕਰਕੇ ਸਫ਼ਾਈ ਦਾ ਸੰਦੇਸ਼ ਦਿੱਤਾ। ਵਲੰਟੀਅਰਾਂ ਨੂੰ ਸਫ਼ਾਈ ਦੀ ਮਹੱਤਤਾ, ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜਿੰਦਰ ਕੁਮਾਰ ਨੇ ਐਨਐਸਐਸ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਇੱਕ ਦਿਨ ਦੀ ਮੁਹਿੰਮ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਆਪਣੀ ਰੋਜ਼ਾਨਾ ਜੀਵਨ-ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।
ਐਨਐਸਐਸ ਇੰਚਾਰਜ ਡਾ. ਸ਼ਕੁੰਤਲਾ ਰਾਣਾ ਨੇ ਦੱਸਿਆ ਕਿ ਯੂਨਿਟ ਦੇ ਸਾਰੇ 100 ਵਲੰਟੀਅਰਾਂ ਨੂੰ ਕਾਲਜ ਕੈਂਪਸ ਵਿੱਚ ਲੱਗੇ ਇੱਕ-ਇੱਕ ਪੌਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਉਹ ਉਨ੍ਹਾਂ ਦੀ ਸਹੀ ਦੇਖਭਾਲ ਕਰ ਸਕਣ।
ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸ਼੍ਰਮਦਾਨ, ਸਮਾਜ ਸੇਵਾ ਅਤੇ ਸਮੂਹਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਸੀ। ਇਸ ਕੈਂਪ ਵਿੱਚ ਐਨਐਸਐਸ ਸਹਾਇਕ ਰਾਜਕੁਮਾਰ ਨੇ ਵੀ ਆਪਣਾ ਸਹਿਯੋਗ ਦਿੱਤਾ।
