ਚੰਡੀਗੜ੍ਹ, 16 ਅਕਤੂਬਰ - ਹਰਿਆਣਾ ਸਰਕਾਰ ਨੇ ਤੀਜੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ਦੇ ਮੌਕੇ ਵਿੱਚ ਸਾਰੇ ਜਿਲ੍ਹਿਆਂ ਵਿੱਚ ਸਮਾਰੋਹ ਆਯੋਜਿਤ ਕੀਤੇ ਜਾਣਗੇ। ਇਸ ਸਮਾਰੋਹ ਵਿੱਚ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਦੇ ਲਾਭਕਾਰਾਂ ਨੂੰ ਪੂਬੇ ਸੂਬੇ ਵਿੱਚ ਅਲਾਟਮੈਂਟ ਲੈਟਰ ਵੰਡੇ ਜਾਣਗੇ। ਇਸ ਸਬੰਧ ਵਿੱਚ ਸਰਕਾਰ ਨੇ ਸਾਰੇ ਮੰਤਰੀਆਂ ਅਤੇ ਸਾਂਸਦਾਂ ਦੀ ਜਿਮੇਵਾਰੀ ਜਿਲ੍ਹਿਆਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਲਗਾਈ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਖੁਦ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਦੇ ਲਾਭਕਾਰਾਂ ਨੂੰ ਅਲਾਟਮੈਂਅ ਲੈਟਰ ਵੰਡਣਗੇ, ਉਨ੍ਹਾਂ ਦੇ ਨਾਲ ਰਾਜਸਭਾ ਸਾਂਸਦ ਸ੍ਰੀਮਤੀ ਰੇਖਾ ਸ਼ਰਮਾ ਵੀ ਮੌਜੂੂਦ ਰਹੇਗੀ।
ਇਸੀ ਤਰ੍ਹਾ, ਕੇਂਦਰੀ ਆਵਾਸ ਸ਼ਹਿਰੀ ਵਿਕਾਸ ਅਤੇ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਫਰੀਦਾਬਾਦ, ਕੇਂਦਰੀ ਰਾਜ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਗੁੱਜਰ ਪਲਵਲ, ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਕਰਨਾਲ, ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਕ੍ਰਿਸ਼ਣ ਮਿੱਢਾ ਜੀਂਦ, ਊਰਜਾ ਮੰਤਰੀ ਸ੍ਰੀ ਅਨਿਲ ਵਿਜ ਅੰਬਾਲਾ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਪਾਣੀਪਤ, ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਗੁਰੂਗ੍ਰਾਮ, ਉੱਚੇਰੀ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਸੋਨੀਪਤ ਵਿੱਚ ਸ਼ਿਰਕਤ ਕਰਣਗੇ।
ਇਸੀ ਤਰ੍ਹਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਮੇਵਾਤ, ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਸ਼ਬਮਾ ਰੋਹਤਕ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਯਮੁਲਾਨਗਰ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਹਿਸਾਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਸਿਰਸਾ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਭਿਵਾਨੀ, ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਆਰਤੀ ਸਿੰਘ ਰਾਓ ਰਿਵਾੜੀ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਰਾਜਸਭਾ ਸਾਂਸਦ ਸ੍ਰੀ ਰਾਮਚੰਦਰ ਜਾਂਗੜਾ ਝੱਜਰ, ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਅਤੇ ਰਾਜਸਭਾ ਸਾਂਸਦ ਕਾਰਤੀਕੇਯ ਸ਼ਰਮਾ ਕੈਥਲ, ਰਾਜਸਭਾ ਸਾਂਸਦ ਸ੍ਰੀ ਸੁਭਾਸ਼ ਬਰਾਲਾ ਫਤਿਹਾਬਾਦ, ਰਾਜਸਭਾ ਸਾਂਸਦ ਸ੍ਰੀਮਤੀ ਕਿਰਣ ਚੌਧਰੀ ਚਰਖੀ ਦਾਦਰੀ, ਲੋਕਸਭਾ ਸਾਦਸ ਸ੍ਰੀ ਧਰਮਬੀਰ ਸਿੰਘ ਮਹੇਂਦਰਗੜ੍ਹ, ਲੋਕਸਭਾ ਸਾਂਸਦ ਸ੍ਰੀ ਨਵੀਨ ਜਿੰਦਲ ਕੁਰੂਕਸ਼ੇਤਰ ਜਿਲ੍ਹਾ ਵਿੱਚ ਆਯੋਜਿਤ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨਾ ਸ਼ਿਰਕਤ ਕਰਣਗੇ।
ਹਰਿਆਣਾ ਸਰਕਾਰ ਦੇ ਤੀਜੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ਦੇ ਮੌਕੇ ਵਿੱਚ ਸਾਰੇ ਜਿਲ੍ਹਿਆਂ ਵਿੱਚ ਸਮਾਰੋਹ ਆਯੋਜਿਤ ਕੀਤੇ ਜਾਣਗੇ
