ਹੋਸ਼ਿਆਰਪੂਰ, 1 ਜੁਲਾਈ:- ਵਿਸ਼ਵ ਡਾਕਟਰ ਦਿਵਸ ਦੇ ਮੌਕੇ 'ਤੇ ਸਮਾਜ ਸੇਵੀ ਡਾ. ਸੁਰੇਸ਼ ਵਿੱਜ (ਅੱਡਾ ਚੱਕ ਫੁੱਲੂ) ਵੱਲੋਂ ਸਰਕਾਰੀ ਮਿਡਲ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਅਤੇ ਆਂਗਣਵਾੜੀ ਕੇਂਦਰ ਦੇ ਬੱਚਿਆਂ ਨੂੰ ਰੋਟੀ ਵਾਲੇ ਟਿਫ਼ਨ ਵੰਡੇ ਗਏ।
ਇਸ ਮੌਕੇ ਡਾ. ਸੁਰੇਸ਼ ਵਿੱਜ ਨੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਨ ਅਤੇ ਜੀਵਨ ਵਿੱਚ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਹੈ ਅਤੇ ਹਰ ਬੱਚੇ ਨੂੰ ਸਿੱਖਿਆ ਦੇ ਮੌਕਿਆਂ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਡਾ. ਬਲਵਿੰਦਰ ਸਿੰਘ ਪਨਾਮ, ਡਾ. ਮਨਪ੍ਰੀਤ ਸੂਦ ਅਤੇ ਦੋਵੇਂ ਸਕੂਲਾਂ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
ਸਮਾਗਮ ਦੇ ਅੰਤ ਵਿੱਚ ਸਕੂਲ ਦੇ ਸਟਾਫ਼ ਨੇ ਡਾ. ਸੁਰੇਸ਼ ਵਿੱਜ ਦਾ ਇਸ ਨੇਕ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਦੀ ਸਮਾਜ ਸੇਵਾ ਦੀ ਭਰਪੂਰ ਸਰਾਹਨਾ ਕੀਤੀ।
ਵਿਸ਼ਵ ਡਾਕਟਰ ਦਿਵਸ ਮੌਕੇ ਡਾ ਸੁਰੇਸ਼ ਵਿੱਜ ਵੱਲੋਂ ਸਕੂਲੀ ਬੱਚਿਆਂ ਨੂੰ ਰੋਟੀ ਵਾਲੇ ਟਿਫ਼ਨ ਭੇਟ
