ਨਵਾਂਸ਼ਹਿਰ- ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ Pregabalin ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ prescription ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦੇਣ ਦਾ ਹੁਕਮ ਜਾਰੀ ਕੀਤਾ ਹੈ। 
ਉਨ੍ਹਾਂ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਇਸ ਦੇ ਨਾਲ ਹੀ ਫਾਰਮੇਸੀ ਵੱਲੋਂ Pregabalin ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਇਹ ਹੁਕਮ ਤੁਰੰਤ ਲਾਗੂ ਹੋ ਕੇ 16 ਮਈ 2026 ਤੱਕ ਲਾਗੂ ਰਹੇਗਾ।