ਚੰਡੀਗੜ੍ਹ, 6 ਨਵੰਬਰ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਹੈ ਕਿ ਯਮੁਨਾਨਗਰ ਬੱਸ ਹਾਦਸੇ ਦੀ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਦੋਸ਼ੀ ਪਾਏ ੧ਾਣ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
          ਸ੍ਰੀ ਵਿਜ ਅੱਜ ਮੀਡੀਆ ਪਰਸਨਸ ਵੱਲੋਂ ਯਮੁਨਾਨਗਰ ਦੇ ਪ੍ਰਤਾਪ ਨਗਰ ਵਿੱਚ ਹੋਏ ਦੁਖਦ ਬੱਸ ਦੁਰਘਟਨਾ ਦੇ ਸਬੰਧ ਵਿੱਚ ਪੁੱਛੇ ਗਏ ਸੁਆਲਾਂ ਦਾ ਜਵਾਬ ਦੇ ਰਹੇ ਸਨ।
          ਉਨ੍ਹਾਂ ਨੇ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਹਾਦਸੇ ਦੀ ਹਰ ਸੰਭਾਵਨਾ ਦੀ ਜਾਂਚ ਕੀਤੀ ਜਾਵੇ, ਚਾਹੇ ਉਹ ਬੱਸ ਦੀ ਤਕਨੀਕੀ ਸਥਿਤੀ ਨਾਲ ਸਬੰਧਿਤ ਹੋਵੇ ਜਾਂ ਡਰਾਈਵਰ ਦੀ ਲਾਪ੍ਰਵਾਹੀ ਨਾਲ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਪੱਧਰ 'ਤੇ ਜੇਕਰ ਗਲਤੀ ਪਾਈ ਜਾਂਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ।
          ਦੱਸ ਦੇਣ ਕਿ ਸਵੇਰੇ ਯਮੁਨਾਨਗਰ ਦੇ ਪ੍ਰਤਾਪਨਗਰ ਵਿੱਚ ਇੱਕ ਬੱਸ ਵਿੱਚ ਚੜਣ ਦੌਰਾਨ ਕੁੱਝ ਕੁੜੀਆਂ ਫਿਸਲ ਕੇ ਹੇਠਾਂ ਡਿੱਗ ਗਈ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਹੋਰ ਜਖਮੀ ਹੋ ਗਈਆਂ। ਜਖਮੀ ਵਿਦਿਆਰਥਣਾਂ ਦਾ ਇਲਾਜ ਜਾਰੀ ਹੈ।