ਪਟਿਆਲਾ, 13 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਤਹਿਤ ਪ੍ਰੀਗਾਬਾਲਿਨ ਦੀ 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀਆਂ ਦਵਾਈਆਂ, ਗੋਲੀਆਂ ਤੇ ਕੈਪਸੂਲਾਂ ਦੀ ਵਿਕਰੀ ਅਤੇ ਭੰਡਾਰਨ 'ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਵਾਈਆਂ ਦੇ ਥੋਕ ਤੇ ਪ੍ਰਚੂਨ ਵਿਕਰੇਤਾ, ਕੈਮਿਸਟਸ, ਮੈਡੀਕਲ ਸਟੋਰਾਂ ਵਾਲੇ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਵੀ ਹੋਰ ਵਿਅਕਤੀ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਦੀ ਬਿਨ੍ਹਾਂ ਅਸਲ ਡਾਕਟਰ ਦੀ ਪਰਿਸਕ੍ਰਿਪਸ਼ਨ ਸਲਿਪ ਦੇ ਕਿਸੇ ਨੂੰ ਵਿਕਰੀ ਨਹੀਂ ਕਰੇਗਾ।
ਇਹ ਪਾਬੰਦੀ ਜ਼ਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੀ ਸੂਚਨਾ ਦੇ ਮੱਦੇਨਜ਼ਰ ਸਿਵਲ ਸਰਜਨ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਪ੍ਰੀਗਾਬਾਲਿਨ ਖਾਣ ਦੇ ਮਾੜੇ ਪ੍ਰਭਾਵਾਂ ਦੀ ਇੱਕ ਰਿਪੋਰਟ ਵੀ ਤਿਆਰ ਕੀਤੀ ਗਈ ਕਿ 75 ਐਮ.ਜੀ. ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਅਤੇ ਇਸ ਨੂੰ ਨਸ਼ੇ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਇਸੇ ਤਰ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ, ਪਟਿਆਲਾ ਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ ਗਈ, ਜਿਨ੍ਹਾਂ ਨੇ ਇਸ ਉਪਰ ਪਾਬੰਦੀ ਨੂੰ ਜਾਇਜ਼ ਠਹਿਰਾਇਆ ਸੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਇਸ਼ਾ ਸਿੰਗਲ ਨੇ ਹੁਕਮਾਂ ਵਿੱਚ ਅੱਗੇ ਕਿਹਾ ਕਿ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਦਵਾਈ ਬਹੁਤ ਘੱਟ ਡਾਕਟਰਾਂ ਵੱਲੋਂ ਮਰਜ਼ਾਂ ਨੂੰ ਲਿਖੀ ਜਾਂਦੀ ਹੈ ਤੇ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਉਪਰ ਪਾਬੰਦੀ ਲਗਾਉਣੀ ਸਮਾਜ ਦੀ ਬਿਹਤਰੀ ਲਈ ਯੋਗ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਅਜਿਹੀ ਦਵਾਈ ਦੀ ਵਿਕਰੀ ਅਤੇ ਭੰਡਾਰਨ 'ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਇਹ ਕਿਹਾ ਗਿਆ ਹੈ ਕਿ ਇਸ ਦਵਾਈ ਦੀ ਖਰੀਦ ਤੇ ਵੇਚ ਦਾ ਸਾਰੇ ਸਬੰਧਤ ਵਿਸਥਾਰਤ ਰਿਕਾਰਡ ਰੱਖਣਗੇ। ਇਸ ਤੋਂ ਬਿਨ੍ਹਾਂ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਵਾਲੀ ਡਾਕਟਰ ਦੀ ਅਸਲ ਪਰਚੀ ਉਪਰ ਦਵਾਈ ਵਿਕਰੇਤਾ ਕੈਮਿਸਟ/ਰੀਟੇਲਰ ਦੇ ਟਰੇਡ ਦੇ ਨਾਮ, ਦਵਾਈ ਦੇਣ ਦੀ ਮਿਤੀ ਤੇ ਕਿੰਨੀ ਦਵਾਈ ਦਿੱਤੀ ਦੀ ਮੋਹਰ ਲਗਾਉਣੀ ਵੀ ਯਕੀਨੀ ਬਣਾਏਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ ਚਲਾਏ ਜਾ ਰਹੇ ਮੈਡੀਕਲ ਸਟੋਰ ਵਿੱਚ 75 ਐਮਜੀ ਦੀ ਮਾਤਰਾ ਤੋਂ ਵਧੇਰੀ ਡੋਜ਼ ਵਾਲੀ ਦਵਾਈ ਮਰੀਜ਼ ਦੀ ਲੋੜ ਮੁਤਾਬਕ ਮੁਹਈਆ ਕਰਵਾਈ ਜਾ ਸਕਦੀ ਹੈ ਪਰੰਤੂ ਸਕੱਤਰ ਰੈਡ ਕਰਾਸ ਇਸ ਦਾ ਪੂਰਾ ਰਿਕਾਰਡ ਰੱਖਣਗੇ ਤੇ ਇਸ ਲਈ ਜ਼ਿੰਮੇਵਾਰ ਹੋਣਗੇ।
You May Also Like
Two Accused Arrested with 74 Boxes of Ready-Made Firecrackers and Explosive Material for Illegally Possessing and Manufacturing Firecrackers Without Licence and Permit
Accused Arrested with 16 Grams of Heroin and Scooter Used in Crime
60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ 10,000 ਪੈਨਸ਼ਨ ਦੇਣ ਦੀ ਕੀਤੀ ਮੰਗ