ਐਸ ਏ ਐਸ ਨਗਰ, 25 ਨਵੰਬਰ - ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਾਂਝ ਕੇਂਦਰ ਸਬ ਡਿਵੀਜ਼ਨ ਮੁਹਾਲੀ ਨਾਲ ਮਿਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੀਗੇਮਾਜਰਾ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਧਿਆਨ ਨਾਲ ਕਰਨ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡੀਫਾਈ ਨਾ ਕਰਵਾਉਣ ਦੀ ਅਪੀਲ ਕੀਤੀ।