ਐਸ ਏ ਐਸ ਨਗਰ, 14 ਅਕਤੂਬਰ - ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿਖੇ ਐਸ ਏ ਐਸ ਨਗਰ ਦੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਇਸਤਰੀ ਸਤਿਸੰਗ ਸਭਾਵਾਂ ਦਾ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਇਸਤਰੀ ਸਤਿਸੰਗ ਸਭਾ ਸੈਕਟਰ-70 ਵੱਲੋਂ ਸਵੇਰੇ 8 ਤੋਂ 9 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵੱਖ-ਵੱਖ ਸੈਕਟਰਾਂ ਤੋਂ ਪਹੁੰਚੇ ਹੋਏ ਬੀਬੀਆਂ ਦੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ।
ਇਸਤਰੀ ਸਤਿਸੰਗ ਸਭਾ ਸੈਕਟਰ-70 ਦੀ ਮੁੱਖ ਸੇਵਾਦਾਰ ਬੀਬੀ ਸੁਰਜੀਤ ਕੌਰ ਅਤੇ ਪ੍ਰਬੰਧਕ ਕਮੇਟੀ ਵੱਲੋਂ ਸ. ਪ੍ਰੀਤਮ ਸਿੰਘ ਤੇ ਸੁੱਖਪਾਲ ਸਿੰਘ ਵੱਲੋਂ ਸਮੂਹ ਜੱਥਿਆਂ ਦਾ ਧੰਨਵਾਦ ਕੀਤਾ ਗਿਆ। ਸਮਾਪਤੀ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸਤਰੀ ਸਤਿਸੰਗ ਸਭਾਵਾਂ ਦਾ ਸਮਾਗਮ ਕਰਵਾਇਆ
