ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ, ਗੜ੍ਹਸ਼ੰਕਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸਕੂਲ ਮੁਖੀ ਬਲਬੀਰ ਕੌਰ ਅਤੇ ਸਕੂਲ ਸਟਾਫ ਵੱਲੋਂ ਮਾਪਿਆਂ ਨੂੰ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਤਸਵੀਰ ਵਿੱਚ ਬੱਚਿਆਂ ਦੇ ਮਾਪੇ ਅਤੇ ਅਧਿਆਪਕ ਦਿਖਾਈ ਦੇ ਰਹੇ ਹਨ। ਹੇਠਾਂ ਦਿੱਤੀ ਤਸਵੀਰ ਵਿੱਚ ਐਸ.ਐਮ.ਸੀ. ਮੈਂਬਰ ਸਟਾਫ ਮੈਂਬਰਾਂ ਦੀ ਮੌਜੂਦਗੀ ਵਿੱਚ ਪ੍ਰਿੰਸੀਪਲ ਹਰੀ ਕ੍ਰਿਸ਼ਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਦਿਖਾਈ ਦੇ ਰਹੇ ਹਨ।