ਖਰੜ, 14 ਨਵੰਬਰ (ਦਵਿੰਦਰ ਕੌਰ):- ਆਮ ਆਦਮੀ ਪਾਰਟੀ ਵੱਲੋਂ ਹਲਕਾ ਖਰੜ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਰਮਿੰਦਰ ਸਿੰਘ ਗੋਲਡੀ ਵੱਲੋਂ ਸ਼ਹਿਰ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਉਨ੍ਹਾਂ ਅੱਜ ਖਰੜ ਦੇ ਰਾਮ ਮੰਦਰ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਇਸ ਤੋਂ ਬਾਅਦ ਸ਼ਹਿਰ ਵਿੱਚ ਪੈਦਲ ਯਾਤਰਾ ਕਰਕੇ ਲੋਕਾਂ ਨਾਲ ਸੰਪਰਕ ਕੀਤਾ। ਪੈਦਲ ਯਾਤਰਾ ਦੌਰਾਨ ਵੱਖ-ਵੱਖ ਥਾਵਾਂ 'ਤੇ ਲੋਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਗੋਲਡੀ ਨੇ ਕਿਹਾ ਕਿ ਪਾਰਟੀ ਦੀ ਹਾਈਕਮਾਂਡ ਨੇ ਉਨ੍ਹਾਂ ਨੂੰ ਹਲਕਾ ਖਰੜ ਤੋਂ ਉਮੀਦਵਾਰ ਬਣਾਉਂਦਿਆਂ ਜੋ ਭਰੋਸਾ ਪ੍ਰਗਟਾਇਆ ਹੈ, ਉਸ 'ਤੇ ਖਰਾ ਉਤਰਨ ਲਈ ਉਹ ਪੂਰੀ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਪਾਉਣ ਦਾ ਯਤਨ ਕਰਨਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
