ਜਲੰਧਰ:- ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲ਼ੀ ਮਾਰ ਕੇ ਕੀਤੀ ਗਈ ਹੱਤਿਆ ਨੂੰ ਬੇਹੱਦ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲਗਾਤਾਰ ਡਟੇ ਹੋਏ ਸਨ ਅਤੇ ਲੋਕਾਂ ਦੀ ਸੇਵਾ ਕਰ ਰਹੇ ਸਨ, ਪਰ ਅੱਜ ਉਨ੍ਹਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪਰਵਿੰਦਰ ਸਿੰਘ ਝੋਟਾ ਇੱਕ ਸ਼ਹੀਦ ਬਣ ਕੇ ਉੱਭਰੇ ਹਨ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਕੱਲ੍ਹ ਉਨ੍ਹਾਂ ਦੇ ਘਰ ਜਾਣਗੇ।