ਲੁਧਿਆਣਾ- 21 ਮਾਰਚ 2026:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਦੋ ਦਿਨਾ ਪਸ਼ੂ ਪਾਲਣ ਮੇਲਾ ‘ਪਸ਼ੂ ਪਾਲਣ: ਰਵਾਇਤੀ ਤੋਂ ਵਿਸ਼ਵ ਪੱਧਰ ਤੱਕ’ ਦੇ ਸੰਦੇਸ਼ ਨਾਲ ਸਮਾਪਤ ਹੋਇਆ। ਰਵਾਇਤੀ ਫਾਇਦਿਆਂ ਦੇ ਨਾਲ ਵਿਸ਼ਵਵਿਆਪੀ ਸੋਚ, ਜ਼ਰੂਰਤਾਂ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਦੀ ਪਹੁੰਚ ਨੂੰ ਅਪਣਾਉਂਦੇ ਹੋਏ ਸੰਕਲਪ ਪ੍ਰਗਟਾਇਆ ਕਿ ਅਸੀਂ ਆਲਮੀ ਪੱਧਰ ਦੇ ਹਾਣ ਦੇ ਟੀਚੇ ਨਿਸ਼ਚਿਤ ਕਰਾਂਗੇ।
ਡਾ. ਐਮ.ਐਲ. ਜਾਟ, ਮਹਾਂ ਨਿਰਦੇਸ਼ਕ, ਭਾਰਤੀ ਖੇਤੀ ਖੋਜ ਪਰਿਸ਼ਦ, ਸ਼੍ਰੀ ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ, ਡਾ. ਐਚ ਐਸ ਜਾਟ, ਨਿਰਦੇਸ਼ਕ, ਮੱਕੀ ਸੰਬੰਧੀ ਖੋਜ ਦੀ ਭਾਰਤੀ ਸੰਸਥਾ, ਡਾ. ਪਰਵੇਂਦਰ ਸ਼ੇਰੋਂ, ਨਿਰਦੇਸ਼ਕ, ਅਟਾਰੀ, ਡਾ. ਆਰ.ਐਸ. ਸਿੱਧੂ, ਸਾਬਕਾ ਡਾਇਰੈਕਟਰ, ਬੋਰਲੌਗ ਇੰਸਟੀਚਿਊਟ ਆਫ ਸਾਊਥ ਏਸ਼ੀਆ, ਡਾ. ਐਮ.ਐਸ. ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਨੇ ਦੂਜੇ ਦਿਨ ਇਸ ਮੇਲੇ ਦੀ ਸੋਭਾ ਵਧਾਈ।
ਅੱਜ ਦੂਜੇ ਦਿਨ ਡਾ. ਐਮ ਐਲ ਜਾਟ ਨੇ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਦੀ ਅਗਵਾਈ ਵਿੱਚ ਬਹੁਤ ਉਸਾਰੂ ਕੰਮ ਕਰ ਰਹੀ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪਸ਼ੂ ਹਸਪਤਾਲ ਅਤੇ ਹੋਰ ਸਹੂਲਤਾਂ ਦੀ ਗੱਲ ਕਰਦਿਆਂ ਕਿਹਾ ਕਿ ਪਸ਼ੂਧਨ ਕਿੱਤੇ ਮੁਲਕ ਦੀ ਆਰਥਿਕਤਾ ਅਤੇ ਪੌਸ਼ਟਿਕ ਸੁਰੱਖਿਆ ਵਿੱਚ ਬਹੁਤ ਅਹਿਮ ਯੋਗਦਾਨ ਪਾ ਰਹੇ ਹਨ।ਪਸ਼ੂ ਪਾਲਣ ਮੇਲੇ ਦੇ ਵਿਸ਼ੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮੁਲਕ ਦੇ ਪ੍ਰਧਾਨ ਮੰਤਰੀ ਵੀ ਇਸੇ ਦ੍ਰਿਸ਼ਟੀਕੋਣ ਦੀ ਸੋਚ ਰੱਖਦੇ ਹਨ।
ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਊਰਜਾ ਦੀ ਤਰੀਫ ਕਰਦਿਆਂ ਕਿਹਾ ਕਿ ਇਹ ਮਿਹਨਤੀ ਕਿਸਾਨ ਚੁਣੌਤੀਆਂ ਦੇ ਸਾਹਮਣੇ ਲਗਾਤਾਰ ਡਟੇ ਰਹਿੰਦੇ ਹਨ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਭਾਰਤੀ ਖੇਤੀ ਖੋਜ ਪਰਿਸ਼ਦ ਕਿਸਾਨਾਂ ਅਤੇ ਸੰਸਥਾਵਾਂ ਦੀ ਸਹਾਇਤਾ ਅਤੇ ਸਹਿਯੋਗ ਲਈ ਲਗਾਤਾਰ ਯੋਗਦਾਨ ਪਾਉਂਦੀ ਰਹੇਗੀ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਯੂਨੀਵਰਸਿਟੀ ਦੀ ਉੱਚ ਦਰਜਾਬੰਦੀ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਮੱਸਿਆਵਾਂ ਦਾ ਹਲ ਲੱਭਣ ਲਈ ਲਗਾਤਾਰ ਖੋਜ ਕਰਦੇ ਰਹਿੰਦੇ ਹਾਂ। ਉਨ੍ਹਾਂ ਨੇ ਪ੍ਰਾਸੈਸਿੰਗ ਰਾਹੀਂ ਉਤਪਾਦਾਂ ਦੀ ਗੁਣਵੱਤਾ ਵਧਾਉਣ ’ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਨਸਲ ਸੁਧਾਰ ਲਈ ਵੀ ਲਗਾਤਾਰ ਕੰਮ ਕਰ ਰਹੇ ਹਾਂ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਡੇ ਉਪਰ ਵਿਸ਼ਵਾਸ਼ ਪ੍ਰਗਟਾਉਂਦਿਆਂ ਪਸ਼ੂ ਪਾਲਕ ਰੋਜ਼ਾਨਾ ਸੈਂਕੜੇ ਪਸ਼ੂ ਯੂਨੀਵਰਸਿਟੀ ਦੇ ਹਸਪਤਾਲ ਵਿਖੇ ਲੈ ਕੇ ਆਉਂਦੇ ਹਨ ਅਤੇ ਹਰ ਦਿਨ 10 ਤੋਂ 15 ਅਪਰੇਸ਼ਨ ਵੀ ਕੀਤੇ ਜਾਂਦੇ ਹਨ।
ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਯੂਨੀਵਰਸਿਟੀ ਜ਼ਮੀਨੀ ਪੱਧਰ ’ਤੇ ਪਸ਼ੂ ਪਾਲਕਾਂ ਲਈ ਮਹੱਤਵਪੂਰਨ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮਿਲਾਵਟੀ ਦੁੱਧ ਤੋਂ ਬਚਣ ਅਤੇ ਸ਼ੁੱਧ ਉਤਪਾਦ ਤਿਆਰ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਤੋਂ ਪੜ੍ਹਾਈ ਕਰਕੇ ਵਿਦਿਆਰਥੀ ਪਸ਼ੂ ਪਾਲਕਾਂ ਅਤੇ ਮੁਲਕ ਦੀ ਸੇਵਾ ਵਿੱਚ ਅਹਿਮ ਯੋਗਦਾਨ ਦੇ ਰਹੇ ਹਨ। ਉਨ੍ਹਾਂ ਇਸ ਗੱਲ ਦਾ ਭਰੋਸਾ ਦਿੱਤਾ ਕਿ ਪੰਜਾਬ ਮੰਡੀ ਬੋਰਡ ਆਰਥਿਕ ਤੌਰ ’ਤੇ ਯੂਨੀਵਰਸਿਟੀ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਉਂਦਾ ਰਹੇਗਾ।
ਪਸ਼ੂ ਪਾਲਕਾਂ ਦੀ ਮੌਜੂਦਗੀ ਵਿੱਚ ਵੱਖ-ਵੱਖ ਪ੍ਰਕਾਸ਼ਨਾਂ ਅਤੇ ਐਪਲੀਕੇਸ਼ਨਾਂ ਨੂੰ ਲੋਕ ਅਰਪਣ ਕੀਤਾ ਗਿਆ। `ਵੈਟਬੋਟ`, ਇੱਕ ਮਸਨੂਈ ਬੁੱਧੀ ਸਹਾਇਕ ਚੈਟਬੋਟ ਅਤੇ ਜਾਨਵਰਾਂ ਦੇ ਸਰੀਰ ਵਿਗਿਆਨ ਦੇ ਐਟਲਸ `ਤੇ ਇੱਕ ਐਪ, ਬੱਕਰੀ ਦੇ ਦੁੱਧ ਦਾ ਸਾਬਣ, ਯੂਨਾਨੀ ਦਹੀਂ ਨੂੰ ਰਸਮੀ ਤੌਰ `ਤੇ ਮੁਹਤਬਰ ਸ਼ਖ਼ਸੀਅਤਾਂ ਵੱਲੋਂ ਲੋਕ ਅਰਪਣ ਕੀਤਾ ਗਿਆ।
ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਕੁੱਝ ਵਿਭਾਗ ਪਸ਼ੂ ਪਾਲਣ ਸਬੰਧੀ ਸੇਵਾਵਾਂ ਦਿੰਦੇ ਹਨ ਜਦਕਿ ਕੁਝ ਵਿਭਾਗ ਪਸ਼ੂ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਨਵੇਂ ਉਤਪਾਦ ਤਿਆਰ ਕਰਨ ਸਬੰਧੀ ਸਿੱਖਿਅਤ ਵੀ ਕਰਦੇ ਹਨ। ਉਨਾ੍ਹਂ ਕਿਹਾ ਕਿ ਇਸ ਤਰ੍ਹਾਂ ਦੇ ਕੰਮਾਂ ਨਾਲ ਘਰ ਬੈਠਿਆਂ ਹੀ ਚੰਗੀ ਕਮਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਤਿਆਂ ਦੀ ਇਹ ਵੀ ਵਿਸ਼ੇਸ਼ਤਾ ਹੈ ਕਿ ਇਨਾ੍ਹਂ ਨੂੰ ਔਰਤਾਂ ਵੀ ਸੌਖਿਆਂ ਹੀ ਕਰ ਸਕਦੀਆਂ ਹਨ। ਉਨਾ੍ਹਂ ਕਿਹਾ ਕਿ ਸਜਾਵਟੀ ਮੱਛੀਆਂ, ਮੱਛੀਆਂ ਲਈ ਐਕਵੇਰੀਅਮ, ਬੋਤਲ ਬੰਦ ਸੁਗੰਧਿਤ ਦੁੱਧ, ਲੱਸੀ, ਪਨੀਰ, ਮੀਟ ਅਤੇ ਆਂਡਿਆਂ ਦੇ ਆਚਾਰ, ਕੋਫਤੇ, ਪੈਟੀਆਂ, ਬਾਲ ਅਤੇ ਮੱਛੀ ਦੇ ਕੀਮੇ ਤੋਂ ਤਿਆਰ ਕੀਤੀਆਂ ਕਈ ਤਰ੍ਹਾਂ ਦੀਆਂ ਸੁਆਦੀ ਵੰਨਗੀਆਂ ਬਣਾਈਆਂ ਜਾ ਸਕਦੀਆਂ ਹਨ।
ਯੂਨੀਵਰਸਿਟੀ ਦੇ ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ, ਪਸ਼ੂਧਨ ਉਤਪਾਦ ਤਕਨਾਲੋਜੀ ਵਿਭਾਗ ਵੱਲੋਂ ਵੱਖ-ਵੱਖ ਕਿਸਮ ਦੇ ਦੁੱਧ, ਮੀਟ ਅਤੇ ਆਂਡਿਆਂ ਦੇ ਕਈ ਉਤਪਾਦ ਤਿਆਰ ਕੀਤੇ ਗਏ ਸਨ ਜਦਕਿ ਫ਼ਿਸ਼ਰੀਜ਼ ਕਾਲਜ ਵੱਲੋਂ ਵੀ ਵੱਡੀ ਗਿਣਤੀ ਵਿਚ ਉਤਪਾਦ ਪ੍ਰਦਰਸ਼ਿਤ ਕੀਤੇ ਗਏ ਸਨ। ਡਾ. ਗਰੇਵਾਲ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੇ ਪਸ਼ੂ ਪਾਲਣ ਕਿੱਤਿਆਂ ਨੂੰ ਬਿਹਤਰ ਬਨਾਉਣ ਅਤੇ ਵਿਗਿਆਨਕ ਤਕਨੀਕਾਂ ਨੂੰ ਅਪਨਾਉਣ ਵਿੱਚ ਆਪਣੀ ਚੰਗੀ ਰੁਚੀ ਜ਼ਾਹਿਰ ਕੀਤੀ।
ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗਾਂ ਨੇ ਆਪਣਾ ਗਿਆਨ ਤੇ ਜਾਣਕਾਰੀਆਂ ਪਸ਼ੂ ਪਾਲਕਾਂ ਨੂੰ ਦਿੱਤੀਆਂ। ਪਸ਼ੂ ਆਹਾਰ ਵਿਭਾਗ ਨੇ ਪਸ਼ੂਆਂ ਦੇ ਸੁਚੱਜੇ ਖੁਰਾਕ ਪ੍ਰਬੰਧ ਲਈ ਕਈ ਨਵੀਆਂ ਤਕਨੀਕਾਂ ਜਿਵੇਂ ਬਾਈਪਾਸ ਫੈਟ, ਪਸ਼ੂ ਚਾਟ ਅਤੇ ਧਾਤਾਂ ਦਾ ਚੂਰਾ ਆਦਿ ਵਿਕਸਿਤ ਕੀਤੀਆਂ ਹਨ। ਪਸ਼ੂ ਆਹਾਰ ਤਿਆਰ ਕਰਨ ਵਾਸਤੇ ਪਸ਼ੂ ਪਾਲਕਾਂ ਨੂੰ ਸੰਤੁਲਿਤ ਮਿਕਦਾਰ ਬਾਰੇ ਵੀ ਦੱਸਿਆ ਗਿਆ। ਪਸ਼ੂ ਪ੍ਰਜਣਨ ਵਿਭਾਗ ਨੇ ਪਸ਼ੂਆਂ ਦੇ ਨਾ ਠਹਿਰਣ, ਵਾਰ ਵਾਰ ਫਿਰ ਜਾਣ ਆਦਿ ਵਰਗੀਆਂ ਉਲਝਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਸਮੱਸਿਆਵਾਂ ’ਤੇ ਕਾਬੂ ਪਾਉਣ ਵਾਸਤੇ ਜਾਗਰੂਕ ਕੀਤਾ। ਮਸਨੂਈ ਗਰਭਦਾਨ ਦੇ ਫਾਇਦਿਆਂ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਗਿਆ।
ਫਿਸ਼ਰੀਜ ਕਾਲਜ, ਵੱਲੋਂ ਵੱਖ-ਵੱਖ ਕਿਸਮਾਂ ਦੀਆਂ ਪਾਲਣਯੋਗ ਮੱਛੀਆਂ ਜਿਵੇਂ ਕਿ ਕਾਰਪ ਮੱਛੀ, ਕੈਟ ਮੱਛੀ, ਝੀਂਗਾ ਮੱਛੀ ਅਤੇ ਸਜਾਵਟੀ ਮੱਛੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵੱਲੋਂ ਦੁੱਧ ਦੀ ਗੁਣਵੱਤਾ ਵਧਾ ਕੇ ਮਿੱਠੀ ਤੇ ਨਮਕੀਨ ਲੱਸੀ, ਦੁੱਧ, ਪਨੀਰ, ਬਰਫੀ ਤੇ ਹੋਰ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ।ਯੂਨੀਵਰਸਿਟੀ ਦੇ ਵਨ ਹੈਲਥ ਕੇਂਦਰ ਨੇ ਲੋਕਾਂ ਨੂੰ ਅਤੇ ਪਾਲਤੂ ਜਾਨਵਰ ਰੱਖਣ ਵਾਲੇ ਮਾਲਕਾਂ ਨੂੰ ਪਸ਼ੂਆਂ ਤੋਂ ਜਾਨਵਰਾਂ ਨੂੰ ਹੋਣ ਵਾਲੀਆਂ ਬੀਮਾਰੀਆਂ ਬਾਰੇ ਜਾਗਰੂਕ ਕੀਤਾ।
ਪਸ਼ੂਆਂ ਦੀ ਸਿਹਤ ਸਮੱਸਿਆਵਾਂ ਲਈ ਕੰਮ ਕਰਦੇ ਯੂਨੀਵਰਸਿਟੀ ਦੇ ਪਸ਼ੂ ਹਸਪਤਾਲ ਦੇ ਮਾਹਿਰਾਂ ਨੇ ਪਸ਼ੂ ਪਾਲਕਾਂ ਨੂੰ ਦੱਸਿਆ ਕਿ ਉਹ ਕਿਸੇ ਵੀ ਤਰਾ੍ ਦੀ ਸਕੈਨਿੰਗ, ਅਪਰੇਸ਼ਨ ਸਬੰਧੀ, ਕਲੀਨੀਕਲ ਜਾਂ ਦਵਾਈ ਸਬੰਧੀ ਜਾਂਚ ਕਰਵਾ ਸਕਦੇ ਹਨ। ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ‘ਸਿਹਤ ਸੰਭਾਲ ਅਤੇ ਪਾਲਣ ਸਬੰਧੀ ਸਿਫਾਰਿਸ਼ਾਂ’, ਮਹੀਨੇਵਾਰ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ ਵੀ ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੇ।
ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗਾਂ, ਦਵਾਈਆਂ, ਮਸ਼ੀਨਰੀ, ਪੰਜਾਬ ਸਰਕਾਰ ਦੇ ਪਸ਼ੂ ਪਾਲਣ ਮਹਿਕਮਿਆਂ ਤੇ ਯੂਨੀਵਰਸਿਟੀ ਨਾਲ ਜੁੜ ਕੇ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਸਟਾਲ ਲੱਗੇ ਹੋਏ ਸਨ। ਯੂਨੀਵਰਸਿਟੀ ਦੀ ਨਿਰਣਾਇਕ ਕਮੇਟੀ ਨੇ ਸਾਰੇ ਸਟਾਲਾਂ ਦਾ ਮੁਲਾਂਕਣ ਕੀਤਾ ਅਤੇ, ਉਦਯੋਗ ਸ਼੍ਰੇਣੀ ਵਿੱਚ ਵੈਨਸਨ ਟੈਕਨਾਲੋਜੀਜ਼ ਨੂੰ ਪਹਿਲਾ ਇਨਾਮ, ਅਸੀਸ ਫੀਡ ਨੂੰ ਦੂਜਾ ਇਨਾਮ, ਅਤੇ ਪ੍ਰੋਵੈਲਿਸ ਇੰਡੀਆ ਹੈਲਥ ਕੇਅਰ ਨੂੰ ਤੀਜਾ ਇਨਾਮ ਦਿੱਤਾ ਗਿਆ।
ਜਦੋਂ ਕਿ ਓਲੰਪਿਕ ਓਵਰਸੀਜ਼ ਨੂੰ ਪ੍ਰਸ਼ੰਸਾ ਪੁਰਸਕਾਰ ਮਿਲਿਆ।ਯੂਨੀਵਰਸਿਟੀ ਸ਼੍ਰੇਣੀ ਵਿੱਚ, ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਕਾਲਜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫਿਸ਼ਰੀਜ਼ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪਸ਼ੂਧਨ ਉਤਪਾਦ ਅਤੇ ਤਕਨਾਲੋਜੀ ਵਿਭਾਗ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ, ਅਤੇ ਟੀਚਿੰਗ ਵੈਟਰਨਰੀ ਕਲੀਨਿਕਲ ਕੰਪਲੈਕਸ ਨੂੰ ਪ੍ਰਸ਼ੰਸਾ ਪੁਰਸਕਾਰ ਪ੍ਰਾਪਤ ਹੋਇਆ।
ਇਸ ਮੌਕੇ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸਾਰੀਆਂ ਮੁਹਤਬਰ ਸ਼ਖ਼ਸੀਅਤਾਂ, ਡਾ. ਕੇਵਲ ਅਰੋੜਾ (ਸੇਵਾ ਮੁਕਤ ਅਧਿਕਾਰੀ, ਪਸ਼ੂ ਪਾਲਣ ਵਿਭਾਗ) ਅਤੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।
ਪਸ਼ੂ ਪਾਲਣ ਮੇਲਾ ਸਥਾਨਕ ਸਮਰੱਥਾ ਨਾਲ ਆਲਮੀ ਮਾਪਦੰਡਾਂ ਨੂੰ ਪੂਰਾ ਕਰਨ ਦੇ ਹੋਕੇ ਨਾਲ ਸੰਪੂਰਨ
