ਪਟਿਆਲਾ (ਮਨਪ੍ਰੀਤ ਸਿੰਘ):- ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਰਜਿ. ਲਗਭਗ 25 ਸਾਲਾਂ ਤੋਂ ਸਮਾਜ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸੋਸਾਇਟੀ ਵੱਲੋਂ ਮੈਡੀਕਲ ਕੈਂਪ, ਖੂਨਦਾਨ ਕੈਂਪ ਅਤੇ ਮੁਫ਼ਤ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਂਦੀ ਹੈ, ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਸਰਦੀਆਂ ਵਿੱਚ ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ ਜਾਂਦੀਆਂ ਹਨ।

ਇਨ੍ਹਾਂ ਸਮਾਜ ਸੇਵੀ ਕਾਰਜਾਂ ਦੇ ਨਾਲ-ਨਾਲ ਸੋਸਾਇਟੀ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਨ ਲਈ ਵੀ ਲੋਕਾਂ ਨੂੰ ਜਾਗਰੂਕ ਕਰਦੀ ਹੈ ਅਤੇ ਉਨ੍ਹਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਲਈ ਪ੍ਰੇਰਿਤ ਕਰਦੀ ਹੈ। ਜੂਟ ਦੇ ਥੈਲੇ ਵੰਡਣ ਮੌਕੇ ਪਟਿਆਲਾ ਦੀ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਸੋਸਾਇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੋਸਾਇਟੀ ਬਹੁਤ ਵਧੀਆ ਕਾਰਜ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਵਿੱਚ ਰੱਖੀਆਂ ਖਾਣ-ਪੀਣ ਦੀਆਂ ਚੀਜ਼ਾਂ ’ਤੇ ਉੱਲੀ ਲੱਗ ਸਕਦੀ ਹੈ ਅਤੇ ਇਨ੍ਹਾਂ ਦੀ ਵਰਤੋਂ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੀ ਬਣਿਆ ਰਹਿ ਸਕਦਾ ਹੈ।

ਦੀਵਾਲੀ ਦੇ ਮੌਕੇ ’ਤੇ ਸੋਸਾਇਟੀ ਵੱਲੋਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਲੋਕਾਂ ਨੂੰ ਪ੍ਰਣ ਕਰਨ ਦੀ ਅਪੀਲ ਕੀਤੀ ਗਈ ਕਿ ਉਹ ਸਮਾਨ ਰੱਖਣ ਜਾਂ ਲਿਜਾਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਹੀਂ ਕਰਨਗੇ, ਸਗੋਂ ਜੂਟ ਜਾਂ ਕੱਪੜੇ ਦੇ ਥੈਲੇ ਵਰਤਣਗੇ।

ਇਸ ਮੌਕੇ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ ਅਤੇ ਐਡਵੋਕੇਟ ਮੇਘਾ ਠਾਕੁਰ, ਏ.ਡੀ.ਏ. ਵੀ ਹਾਜ਼ਰ ਸਨ।