ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਵਿੱਚ ਖਰੀਫ ਖਰੀਦ ਸੀਜ਼ਨ 2025-26 ਦੌਰਾਨ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 1014.19 ਕਰੋੜ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾ ਸਰਕਾਰ ਨੇ ਕਿਸਾਨਾਂ ਨੂੰ ਘੱਟੋ ਘੱਟ ਸਹਾਇਕ ਮੁੱਲ ਦਾ ਭੁਗਤਾਨ ਯਕੀਨੀ ਕੀਤਾ ਹੈ।
ਮੇਰੀ ਫਸਲ ਮੇਰਾ ਬਿਊਰਾ ਪੋਰਟਲ 'ਤੇ ਰਜਿਸਟਰਡ ਕਿਸਾਨਾਂ ਤੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਰਾਜ ਵਿੱਚ ਹੁਣ ਤੱਕ ਮੇਰੀ ਫਸਲ ਮੇਰਾ ਬਿਊਰਾ ਪੋਰਟਲ 'ਤੇ ਰਜਿਸਟਰਡ 81410 ਕਿਸਾਨਾਂ ਤੋਂ ਝੋਨੇ ਦੀ ਖਰੀਦ ਕੀਤੀ ਗਈ ਹੈ।
ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਣ ਤੱਕ ਪੂਰੇ ਸੂਬੇ ਦੀ ਮੰਡੀਆਂ ਵਿੱਚ ਕੁੱਲ 13.68 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਜਿਲ੍ਹਿਆਂ ਦੀ ਮੰਡੀਆਂ ਤੋਂ ਹੁਣ ਤੱਕ 5.65 ਲੱਖ ਮੀਟ੍ਰਿਕ ਟਨ ਝੋਨੇ ਦਾ ਉਠਾਨ ਹੋ ਚੁੱਕਾ ਹੈ। ਹੁਣ ਤੱਕ ਮੰਡੀਆਂ ਤੋਂ 10.00 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹਰਿਆਣਾ ਦੀ ਮੰਡੀਆਂ/ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਹੈਫੇਡ ਅਤੇ ਹਰਿਆਣਾ ਰਾਜ ਵੇਅਰਹਾਉਸਿੰਗ ਨਿਗਮ ਵੱਲੋਂ ਕੀਤੀ ਜਾ ਰਹੀ ਹੈ।
ਵਰਨਣਯੋਗ ਹੈ ਕਿ ਰਾਜ ਵਿੱਚ ਝੋਨੇ ਦੀ ਖਰੀਦ ਭਾਰਤ ਸਰਕਾਰ ਵੱਲੋਂ ਝੋਨੇ ਲਈ ਨਿਰਧਾਰਿਤ ਘੱਟੋ ਘੱਟ ਸਹਾਇਕ ਮੁੱਲ 'ਤੇ ਕਰਦੇ ਹੋਏ ਫਸਲ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਕਿਸਾਨ ਭਰਾਵਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਫਸਲ ਦੀ ਮੰਡੀ ਵਿੱਚ ਚੰਗੀ ਤਰ੍ਹਾ ਸੁਖਾ ਕੇ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ (ਜਿਵੇਂ ਕੀ ਨਮੀ 17 ਫੀਸਦੀ) ਦੀ ਸੀਮਾ ਅਨੁਸਾਰ ਲੈ ਕੇ ਜਾਣ।
ਉਨ੍ਹਾਂ ਨੇ ਕਿਹਾ ਕਿ ਰਾਜ ਦੀ ਖਰੀਦ ਸੰਸਥਾਵਾਂ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੇ ਉਠਾਨ ਕੰਮ ਵਿੱਚ ਵੀ ਤੇ੧ੀ ਲਿਆਈ ਜਾ ਰਹੀ ਹੈ। ਵਰਨਣਯੋਗ ਹੈ ਕਿ ਰਾਜ ਦੀ ਖਰੀਦ ਸੰਸਥਾਵਾਂ ਵੱਲੋਂ ਖਰੀਦ ਕੀਤੇ ਗਏ ਝੋਨੇ ਦੇ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਘੱਟੋ ਘੱਟ ਸਹਾਇਕ ਮੁੱਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਕੀਤੀ ਜਾਂਦੀ ਹੈ। ਭਾਰਤ ਸਰਕਾਰ ਵੱਲੋਂ ਝੋਨੇ ਲਈ ਨਿਰਧਾਰਿਤ ਘੱਟੋ ਘੱਟ ਸਹਾਇਕ ਮੁੱਲ 2359 ਪ੍ਰਤੀ ਕੁਇੰਟਲ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ।
ਇਸ ਤੋਂ ਇਲਾਵਾ ਰਾਜ ਦੀ ਮੰਡੀਆਂ ਅਤੇ ਖਰੀਦ ਕੇਂਦਰ ਵਿੱਚ ਕਿਸਾਨਾਂ ਵੱਲੋਂ ਲਿਆਏ ਗਏ ਝੋਨੇ ਦੀ ਸਾਫ-ਸਫਾਈ ਦਾ ਕੰਮ ਆੜਤੀਆਂ ਵੱਲੋਂ ਆਪਣੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਮੰਡੀਆਂ ਅਤੇ ਖਰੀਦ ਕੇਂਦਰਾਂ 'ਤੇ ਹੋਣ ਵਾਲੇ ਮੰਡੀ ਕਿਰਤ ਕੰਮ (ਜਿਵੇਂ ਕਿ ਭਰਾਈ, ਤੁਲਾਈ, ਸਿਲਾਈ, ਲਦਾਈ ਆਦਿ) ਦੇ ਫੀਸ ਦਰਾਂ ਦੀ ਅਦਾਹਿਗੀ ਵੀ ਸਰਕਾਰ ਵੱਲੋਂ ਭੁਗਤਾਨ ਕੀਤੀ ਜਾਂਦੀ ਹੈ।
ਹਰਿਆਣਾ ਵਿੱਚ ਖਰੀਫ ਖਰੀਦ ਸੀਜਨ ਵਿੱਚ ਹੁਣ ਤੱਕ 1014.19 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ
