ਪਟਿਆਲਾ, 10 ਜੂਨ - ਡੀ. ਆਈ. ਜੀ. ਪਟਿਆਲਾ ਰੇਂਜ ਸ. ਹਰਚਰਨ ਸਿੰਘ ਭੁੱਲਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਨਣ ਲਈ ਹਰ ਕੰਮ ਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤਕ ਮਿਲਣਗੇ। ਡੀ ਆਈ ਜੀ ਭੁੱਲਰ ਨੇ ਕਿਹਾ ਕਿ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਨੂੰ ਨਿਜੀ ਤੌਰ ‘ਤੇ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਬੇਝਿਜਕ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਤਕ ਪਹੁੰਚ ਕਰਨਾ ਪੁਲਿਸਿੰਗ ਦਾ ਅਹਿਮ ਹਿੱਸਾ ਹੈ ਤੇ ਮਜ਼ਬੂਤ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।