ਸੰਗਰੂਰ, 06 ਸਤੰਬਰ:- ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜਨ ਮੂਨਕ ਵਿਖੇ 02 ਮੁਕੱਦਮੇ ਦਰਜ ਕਰਕੇ 02 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ। ਡਾ. ਰਵਜੌਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 30.08.2026 ਤੋਂ 05.09.2026 ਤੱਕ ਡਰੱਗ ਦੇ 02 ਮੁਕੱਦਮੇ ਦਰਜ ਕਰਕੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਦੋਸ਼ੀਆਂ ਪਾਸੋਂ 39 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ।
ਨਸ਼ੇ ਦੀ ਦਲਦਲ ਵਿੱਚ ਫਸੇ 05 ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਵਿੱਚੋਂ ਦਵਾਈ ਦਿਲਵਾਈ ਗਈ। ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆਂ ਵਿੱਚ 06 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 115 ਟਰੈਫਿਕ ਚਾਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 62 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
ਜਿਲ੍ਹਾ ਸੰਗਰੂਰ ਦੀ ਸਬ ਡਵੀਜਨ ਮੂਨਕ ਵੱਲੋ ਮਿਤੀ 30082026 ਤੋਂ 05092026 ਤੱਕ ਕੀਤੀ ਗਈ ਕਾਰਗੁਜਾਰੀ
