ਅੰਬਾਲਾ, 20 ਨਵੰਬਰ (ਆਰ.ਸਿੰਘ)- ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਫੂਲ ਚੰਦ ਮੁਲਾਣਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 85 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਪੰਚਕੂਲਾ ਸਥਿਤ ਆਪਣੀ ਰਿਹਾਇਸ਼ 'ਤੇ ਅਰਾਮ ਕਰ ਰਹੇ ਸਨ। ਉਨ੍ਹਾਂ ਦੇ ਅੰਬਾਲਾ ਤੋਂ ਲੋਕ ਸਭਾ ਮੈਂਬਰ ਬੇਟੇ ਵਰੁਣ ਚੌਧਰੀ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ ਅਚਾਨਕ ਮੁਲਾਣਾ ਸਾਹਿਬਬ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਵਾਪਸ ਹਸਪਤਾਲ ਲਿਜਾਇਆ ਗਿਆ ਜਿੱਥੇ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਮੁਲਾਣਾ ਸਾਹਿਬ ਦੀ ਮੌਤ ਨਾਲ ਹਰਿਆਣਾ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਅੰਬਾਲਾ ਸ਼ਹਿਰ ਦੇ ਰਾਮਬਾਗ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਅੱਜ ਸੈਕਟਰ 7 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ।

ਚੌਧਰੀ ਫੂਲ ਚੰਦ ਮੁਲਾਣਾ ਹਰਿਆਣਾ ਕਾਂਗਰਸ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਸੂਬਾ ਪ੍ਰਧਾਨਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਅਗਸਤ 2007 ਤੋਂ ਫਰਵਰੀ 2014 ਤੱਕ ਲਗਭਗ ਸਾਢੇ ਛੇ ਸਾਲ ਸੂਬਾ ਕਾਂਗਰਸ ਦੀ ਅਗਵਾਈ ਕੀਤੀ। ਉਨ੍ਹਾਂ ਦੇ ਕਾਰਜਕਾਲ ਦੌਰਾਨ, 2009 ਦੀਆਂ ਵਿਧਾਨ ਸਭਾ ਚੋਣਾਂ ਹੋਈਆਂ ਜਿਸ ਵਿੱਚ ਕਾਂਗਰਸ ਨੇ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਲਗਾਤਾਰ ਦੂਜੀ ਵਾਰ ਸਰਕਾਰ ਬਣਾਈ। ਫਰਵਰੀ 2014 ਵਿੱਚ ਅਸ਼ੋਕ ਤੰਵਰ ਨੂੰ ਉਨ੍ਹਾਂ ਦੀ ਥਾਂ ਸੂਬਾ ਪ੍ਰਧਾਨ ਬਣਾਇਆ।

ਚੌਧਰੀ ਫੂਲ ਚੰਦ ਮੁਲਾਣਾ ਦਾ ਜਨਮ 6 ਅਪ੍ਰੈਲ, 1941 ਨੂੰ ਹੋਇਆ ਸੀ। ਕਲਾ ਫੈਕਲਟੀ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਐਲਐਲਬੀ ਪੂਰੀ ਕੀਤੀ ਅਤੇ ਕਾਨੂੰਨ ਦਾ ਅਭਿਆਸ ਸ਼ੁਰੂ ਕੀਤਾ। ਉਹ ਗਿਆਨੀ ਪਾਸ ਵੀ ਸਨ। ਰਾਜਨੀਤੀ ਵਿੱਚ ਦਾਖਲ ਹੋ ਕੇ ਉਨ੍ਹਾਂ ਨੇ 1972 ਵਿੱਚ ਕਾਂਗਰਸ ਦੀ ਟਿਕਟ 'ਤੇ ਮੁਲਾਣਾ ਵਿਧਾਨ ਸਭਾ ਹਲਕੇ ਤੋਂ ਆਪਣੀ ਪਹਿਲੀ ਚੋਣ ਲੜੀ, ਜਿੱਤੀ ਅਤੇ ਵਿਧਾਇਕ ਬਣੇ। ਉਨ੍ਹਾਂ ਨੂੰ 1977 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। 1982 ਵਿੱਚ ਉਹ ਕਾਂਗਰਸ ਤੋਂ ਵੱਖ ਹੋ ਗਏ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਤੇ ਜਿੱਤ ਗਏ। 1987 ਵਿੱਚ ਹਾਰਨ ਤੋਂ ਬਾਅਦ ਉਹ 1991 ਵਿੱਚ ਕਾਂਗਰਸ ਦੀ ਟਿਕਟ 'ਤੇ ਤੀਜੀ ਵਾਰ ਵਿਧਾਇਕ ਬਣੇ। 1996 ਅਤੇ 2000 ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ 2005 ਵਿੱਚ ਮੁਲਾਣਾ ਸੀਟ ਤੋਂ ਚੌਥੀ ਵਾਰ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਰੁਣ ਚੌਧਰੀ ਅਤੇ ਨੂੰਹ ਪੂਜਾ ਚੌਧਰੀ ਮੁਲਾਣਾ ਸਾਹਿਬ ਦੀ ਰਾਜਨੀਤਿਕ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਵਰੁਣ ਚੌਧਰੀ ਇਸ ਸਮੇਂ ਅੰਬਾਲਾ ਤੋਂ ਕਾਂਗਰਸ ਦਾ ਸੰਸਦ ਮੈਂਬਰ ਹੈ ਜਦੋਂ ਕਿ ਨੂੰਹ ਪੂਜਾ ਚੌਧਰੀ ਮੁਲਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹੈ।

ਵਰੁਣ ਚੌਧਰੀ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਵਰੁਣ ਨੇ 2019 ਵਿੱਚ ਮੁਲਾਣਾ ਵਿਧਾਨ ਸਭਾ ਸੀਟ ਜਿੱਤੀ ਸੀ। 2024 ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਅੰਬਾਲਾ ਲੋਕ ਸਭਾ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਜਿੱਥੇ ਉਨ੍ਹਾਂ ਨੇ ਜਿੱਤ ਪ੍ਰਾਪਤ ਕੀਤੀ। ਇਸ ਤੋਂ ਬਾਅਦ ਜਦੋਂ ਮੁਲਾਣਾ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਤਾਂ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਪੂਜਾ ਚੌਧਰੀ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ। ਪੂਜਾ ਚੌਧਰੀ ਨੇ ਵੀ 70989 ਵੋਟਾਂ ਨਾਲ ਜਿੱਤ ਪ੍ਰਾ