ਧੂਰੀ, 24 ਜੂਨ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ Security and Intelligence Services India Ltd., Vardhman Textiles Ltd., SBI Life Insurance ਕੰਪਨੀਆਂ ਨਾਲ ਤਾਲਮੇਲ ਕਰਕੇ ਮਿਤੀ: 25.06.2026 ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਬੀ.ਡੀ.ਪੀ.ਓ ਦਫ਼ਤਰ, ਧੂਰੀ ਵਿਖੇ ਸਵੇਰੇ 9:30 ਵਜੇ ਤੋਂ ਸਵੇਰੇ 12:30 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸਕਿਊਰਟੀ ਗਾਰਡ (ਕੇਵਲ ਲੜਕੇ ਲਈ), ਮਸ਼ੀਨ ਆਪਰੇਟਰ (ਕੇਵਲ ਲੜਕੀਆਂ ਲਈ), Graduate Sales Trainee, Development Manager, Sr. Agency Manager (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 5ਵੀਂ,8ਵੀਂ,10ਵੀਂ, 12ਵੀਂ, ਗਰੈਜੂਏਟ, ਪੋਸਟ ਗਰੈਜੂਏਟ ਪਾਸ, ਉਮਰ 19 ਸਾਲ ਤੋਂ 40 ਸਾਲ (ਸਕਿਊਰਟੀ ਗਾਰਡ), 18 ਤੋਂ 35 ਸਾਲ (ਮਸ਼ੀਨ ਆਪਰੇਟਰ), 20 ਤੋਂ 35 ਸਾਲ (Graduate Sales Trainee, Development Manager, Sr. Agency Manager) ਲਈ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀ ਦੀ ਹਾਈਟ 168 ਸੈਂਟੀਮੀਟਰ ਇੰਚ ਹੋਣੀ ਚਾਹੀਦੀ ਹੈ। ਇਹ ਭਰਤੀ ਸਾਬਕਾ ਫੌਜੀਆਂ ਵਾਸਤੇ ਨਹੀਂ ਹੈ। ਚਾਹਵਾਨ ਅਤੇ ਯੋਗ ਪ੍ਰਾਰਥੀ ਰਜ਼ਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।
ਬੀਡੀਪੀਓ ਦਫ਼ਤਰ ਧੂਰੀ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ
