ਸੰਗਰੂਰ, 30 ਸਤੰਬਰ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵੱਲੋਂ Satin Credit Care Network Ltd. ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 01.10.2026 ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤਕ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ Executive (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ ਘੱਟੋ-ਘੱਟ 12ਵੀਂ ਪਾਸ, ਉਮਰ 19 ਸਾਲ ਤੋਂ 32 ਸਾਲ ਹੋਣੀ ਚਾਹੀਦੀ ਹੈ। ਪ੍ਰਾਰਥੀ ਕੋਲ ਆਪਣਾ ਦੋ ਪਹੀਆ ਵਾਹਨ, ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜ਼ਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
