ਸੰਗਰੂਰ, 24 ਸਤੰਬਰ:- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਸੁਚੱਜੇ ਅਵਸਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ 'ਮੁਥੂਟ ਮਾਈਕ੍ਰੋਫਿਨ ਲਿਮਟਿਡ' ਦੇ ਸਹਿਯੋਗ ਨਾਲ ਮਿਤੀ 25 ਸਤੰਬਰ 2026 ਦਿਨ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਸੰਗਰੂਰ ਵਿਖੇ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਇੰਟਰਵਿਊ ਦੌਰਾਨ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਟੈਰੀਟਰੀ ਸੇਲਜ਼ ਅਫ਼ਸਰ ਅਤੇ ਆਰ.ਓ.-ਐੱਮ.ਐੱਸ.ਐੱਮ.ਈ. ਦੀਆਂ ਆਸਾਮੀਆਂ ਲਈ ਯੋਗ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਉਮੀਦਵਾਰ ਦੀ ਵਿਦਿਅਕ ਯੋਗਤਾ ਘੱਟੋ-ਘੱਟ 12ਵੀਂ ਪਾਸ ਜਾਂ ਗ੍ਰੈਜੂਏਟ ਅਤੇ ਉਮਰ 20 ਤੋਂ 36 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਟੈਰੀਟਰੀ ਸੇਲਜ਼ ਅਫ਼ਸਰ ਲਈ ਉਮੀਦਵਾਰ ਕੋਲ ਘੱਟੋ-ਘੱਟ 6 ਮਹੀਨੇ ਦਾ ਐੱਲ.ਏ.ਪੀ. ਅਤੇ ਆਰ.ਓ.-ਐੱਮ.ਐੱਸ.ਐੱਮ.ਈ. ਦੀ ਆਸਾਮੀ ਲਈ ਘੱਟੋ-ਘੱਟ 6 ਮਹੀਨੇ ਦਾ ਗੋਲਡ ਲੋਨ ਖੇਤਰ ਵਿੱਚ ਤਜਰਬਾ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਉਮੀਦਵਾਰ ਕੋਲ ਆਪਣਾ ਦੋ-ਪਹੀਆ ਵਾਹਨ ਅਤੇ ਵੈਧ ਡਰਾਈਵਿੰਗ ਲਾਇਸੈਂਸ ਹੋਣਾ ਵੀ ਜ਼ਰੂਰੀ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਪ੍ਰਾਰਥੀ ਆਪਣੇ ਨਾਲ ਆਪਣਾ ਨਵੀਨਤਮ ਰਿਜ਼ਊਮ ਅਤੇ ਵਿਦਿਅਕ ਯੋਗਤਾ ਦੇ ਸਾਰੇ ਮੂਲ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਲੈ ਕੇ ਨਿਸ਼ਚਿਤ ਸਮੇਂ 'ਤੇ ਪਹੁੰਚਣ।

ਇਸ ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਟੀ.ਏ., ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।