ਸੰਗਰੂਰ, 16 ਜੂਨ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ HDB Financial Services ਕੰਪਨੀ ਨਾਲ ਤਾਲਮੇਲ ਕਰਕੇ ਮਿਤੀ: 17.06.2026 ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸੇਲਜ਼ ਅਫ਼ਸਰ (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ 12ਵੀਂ, ਗਰੈਜੂਏਟ, ਪੋਸਟ ਗਰੈਜੂਏਟ ਪਾਸ, ਉਮਰ 20 ਸਾਲ ਤੋਂ 35 ਸਾਲ ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।
