ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:- ਮਾਡਲ ਕਰੀਅਰ ਸੈਂਟਰ (MCC), ਐਸ.ਏ.ਐਸ. ਨਗਰ ਵੱਲੋਂ 19 ਨਵੰਬਰ 2026, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 461, ਤੀਜੀ ਮੰਜ਼ਿਲ, ਸੈਕਟਰ-76, ਐਸ.ਏ.ਐਸ. ਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਮਾਡਲ ਕਰੀਅਰ ਸੈਂਟਰ ਦੀ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਅਰੋੜਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਇਸ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਅਡੇਕੋ ਇੰਡੀਆ (Adecco India), ਏਅਰਟੈੱਲ (Airtel), ਏ.ਟੀ.ਐਸ. (ATS) ਅਤੇ ਨਾਹਰ ਸਪਿਨਿੰਗ ਮਿਲਜ਼ ਲਿਮਟਿਡ (Nahar Spinning Mills Ltd.) ਦੀਆਂ ਵੱਖ-ਵੱਖ ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਵਿੱਚ ਪਿੱਕਰ, ਪੈਕਰ, ਕੈਸ਼ੀਅਰ, ਸੇਲਜ਼ ਪ੍ਰਮੋਟਰ/ਸਟੋਰ ਜੌਬ, ਡੀ.ਈ.ਓ./ਬੀ.ਪੀ.ਓ. ਅਤੇ ਹੈਲਪਰ ਆਦਿ ਸ਼ਾਮਲ ਹਨ। ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਰਿਜ਼ਿਊਮੇ ਸਮੇਤ ਫਾਰਮਲ ਪਹਿਰਾਵੇ ਵਿੱਚ ਸਮੇਂ ਸਿਰ ਪਹੁੰਚਣ।
ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ
