ਗੜ੍ਹਸ਼ੰਕਰ- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਰਚ 2025 ਦੇ ਨਤੀਜੇ ਵਿੱਚ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ( ਜਿਲਾ ਹੁਸ਼ਿਆਰਪੁਰ )ਨੇ ਪੜ੍ਹਾਈ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਿਰਜੇ ਹਨ ਇਸ ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦੇ ਬੋਰਡ ਦੀ ਕਲਾਸ ਦਸਵੀਂ
ਵਿੱਚ 58 ਵਿਦਿਆਰਥੀਆਂ ਨੇ ਭਾਗ ਲਿਆ ਸਕੂਲ ਦਾ ਨਤੀਜਾ 100% ਰਿਹਾ।ਪਹਿਲੇ 04 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ,09 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ, 18 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ, 19 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ, 08 ਵਿਦਿਆਰਥੀਆਂ ਨੇ 50% ਤੋਂ ਵੱਧ ਅੰਕ ਪ੍ਰਾਪਤ ਕੀਤੇ।
ਦਸਵੀਂ ਕਲਾਸ ਵਿੱਚ ਅਨਵੀ ਸਪੁੱਤਰੀ ਸ਼੍ਰੀ ਰਜਨੀਸ਼ ਕੁਮਾਰ ਨੇ 606/650 (93.23%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਰਸ਼ਦੀਪ ਜਨਾਗਲ ਸਪੁੱਤਰ ਸ਼੍ਰੀ ਰਾਮ ਸਰਨ ਦਾਸ ਨੇ 598/650(92%), ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਲਵਲੀਨ ਕੌਰ ਸਪੁੱਤਰੀ ਸ਼੍ਰੀ ਰਸ਼ਪਾਲ ਸਿੰਘ ਨੇ 588/650(90.46%) ਅੰਕ ਅਤੇ ਗਗਨਦੀਪ ਸਿੱਧੂ ਸਪੁੱਤਰ ਸ਼੍ਰੀ ਰਵਿੰਦਰ ਕੁਮਾਰ ਨੇ 588/650(90.46%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਹੈਡਮਾਸਟਰ ਸੁਖਵਿੰਦਰ ਕੁਮਾਰ , ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਉਹਨਾਂ ਨੇ ਇਹ ਵੀ ਦੱਸਿਆ ਸਾਰੀ ਪ੍ਰਾਪਤੀ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ, ਸ ਹਰਦੇਵ ਸਿੰਘ ਕਾਹਮਾ ਜੀ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨੂੰ ਜਾਂਦਾ ਹੈ। ਜਿਨ੍ਹਾਂ ਦੀ ਬਦੌਲਤ ਸਕੂਲ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਸਮੂਹ ਸਟਾਫ ਨੇ ਵਾਹਿਗੁਰੂ ਜੀ ਤੋਂ ਸਹਿਯੋਗੀਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ।
ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦਾ ਦਸਵੀਂ ਕਲਾਸ ਸੈਸ਼ਨ 2024-25 ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ
