ਨਵਾਂਸ਼ਹਿਰ (ਦੇਸ ਰਾਜ ਬਾਲੀ):- ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਸਾਲਾਨਾ ਅਖੰਡ ਕੀਰਤਨ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਵਿਸ਼ੇਸ਼ ਪੋਸਟਰ ਅੱਜ ਗੁਰਦੁਆਰਾ ਮੰਜੀ ਸਾਹਿਬ, ਨਵਾਂਸ਼ਹਿਰ ਵਿਖੇ ਸੰਗਤ ਅਤੇ ਪ੍ਰਬੰਧਕਾਂ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ ਗਿਆ।
ਇਹ ਮਹਾਨ ਧਾਰਮਿਕ ਸਮਾਗਮ 17 ਤੋਂ 25 ਅਕਤੂਬਰ 2026 ਤੱਕ ਨਵਾਂਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਵੱਖ-ਵੱਖ ਸਥਾਨਾਂ ’ਤੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਜਾਣਗੇ। ਇਸ ਤਹਿਤ 17 ਤੋਂ 23 ਅਕਤੂਬਰ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਮਹਾਨ ਅਖੰਡ ਕੀਰਤਨ ਸਮਾਗਮ ਸਜਾਏ ਜਾਣਗੇ। ਸਮਾਂ-ਸਾਰਣੀ ਅਨੁਸਾਰ 17 ਅਕਤੂਬਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਗ੍ਰਹਿ ਮੂਸਾਪੁਰ, 18 ਅਕਤੂਬਰ ਨੂੰ ਗੁਰਦੁਆਰਾ ਸੰਗਤਪੁਰਾ, ਪੰਡੋਰਾ ਮੁਹੱਲਾ, ਨਵਾਂਸ਼ਹਿਰ; 19 ਅਕਤੂਬਰ ਨੂੰ ਗੁਰਦੁਆਰਾ ਸਿੰਘ ਸਭਾ, ਘਾਟੀ ਤੇਲੀਆਂ, ਰਾਹੋਂ; 20 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਜੱਬੋਵਾਲ; 21 ਅਕਤੂਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ, ਦੁਰਗਾਪੁਰ; 22 ਅਕਤੂਬਰ ਨੂੰ ਗੁਰਦੁਆਰਾ ਸਿੰਘ ਸਭਾ, ਚੰਡੀਗੜ੍ਹ ਚੌਂਕ, ਨਵਾਂਸ਼ਹਿਰ; ਅਤੇ 23 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ, ਨਵਾਂਸ਼ਹਿਰ ਵਿਖੇ ਕੀਰਤਨ ਸਮਾਗਮ ਹੋਣਗੇ।
ਇਸੇ ਲੜੀ ਤਹਿਤ ਸ਼ਨਿੱਚਰਵਾਰ, 24 ਅਕਤੂਬਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ, ਮੰਜੀ ਸਾਹਿਬ, ਨਵਾਂਸ਼ਹਿਰ ਵਿਖੇ ਵਿਸ਼ੇਸ਼ ਸਮਾਗਮ ਹੋਣਗੇ। ਇਨ੍ਹਾਂ ਵਿੱਚ ਸਵੇਰੇ 2 ਵਜੇ ਤੋਂ 5 ਵਜੇ ਤੱਕ ਅੰਮ੍ਰਿਤ ਵੇਲਾ ਸਮਾਗਮ, ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਦਿਵਸ ਸੁਹੇਲਾ ਸਮਾਗਮ ਅਤੇ ਸ਼ਾਮ 7 ਵਜੇ ਤੋਂ ਅਗਲੀ ਸਵੇਰ 4 ਵਜੇ ਤੱਕ ਰੈਣ ਸਬਾਈ ਕੀਰਤਨ ਹੋਵੇਗਾ। ਰਾਤ 7 ਵਜੇ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।
ਇਨ੍ਹਾਂ ਸਮਾਗਮਾਂ ਦਾ ਸਿੱਧਾ ਪ੍ਰਸਾਰਣ AKJ.org (akj.org), ਗੁਰਮਤਿ ਵਿਚਾਰ, ਨਿਰਬਾਣ ਕੀਰਤਨ ਜੱਥਾ ਅਤੇ AKJ ਪੰਜਾਬ ਰਾਹੀਂ ਕੀਤਾ ਜਾਵੇਗਾ। ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ; ਮਾਤਾ ਗੁਜਰ ਕੌਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ; ਅਤੇ ਮਾਤਾ ਸਾਹਿਬ ਕੌਰ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਸਮਾਗਮਾਂ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ।
ਅਖੰਡ ਕੀਰਤਨੀ ਜੱਥਾ ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ; ਪ੍ਰਬੰਧਕ ਜਥੇਦਾਰ ਬਾਬਾ ਨਰੰਗ ਸਿੰਘ ਜੀ; ਕਲਗੀਧਰ ਸੇਵਕ ਜੱਥਾ, ਕਾਹਮਾ; ਕਰਮ ਸਿੰਘ ਅਕਾਲੀ ਨੌਜਵਾਨ ਵੈਲਫੇਅਰ ਕਲੱਬ, ਕਾਹਮਾ; ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।
ਇਸ ਮੌਕੇ ਜਥੇਦਾਰ ਬਾਬਾ ਨਰੰਗ ਸਿੰਘ ਜੀ, ਮੁੱਖ ਸੇਵਾਦਾਰ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਨਵਾਂਸ਼ਹਿਰ; ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਕੁਲਵੀਰ ਸਿੰਘ, ਹਰਜੀਤ ਸਿੰਘ, ਕੁਲਵਿੰਦਰ ਸਿੰਘ ਮਾਨ, ਪਰਮਜੀਤ ਸਿੰਘ, ਸੁਖਬੀਰ ਸਿੰਘ, ਪ੍ਰਿਤਪਾਲ ਸਿੰਘ ਹਵੇਲੀ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ ਚੱਕਦਾਨਾ, ਦਵਿੰਦਰ ਕੌਰ ਅਤੇ ਬਲਵਿੰਦਰ ਕੌਰ ਹਾਜ਼ਰ ਸਨ।
