ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜਾਰਾ ਸਥਿਤ ਜਨਮ ਅਸਥਾਨ ਕੁਟੀਆ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਸਾਲਾਨਾ ਬਰਸੀ ਸਮਾਗਮ 20 ਅਤੇ 21 ਨਵੰਬਰ ਨੂੰ ਕਰਵਾਇਆ ਜਾਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸਮਾਗਮ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਪ੍ਰੇਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਨੇ ਸਮੂਹ ਸੰਗਤਾਂ ਦੀ ਹਾਜ਼ਰੀ ਵਿੱਚ ਬਰਸੀ ਸਮਾਗਮ ਦਾ ਪੋਸਟਰ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਾਲਾਨਾ ਧਾਰਮਿਕ ਸਮਾਗਮ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਦੀ 27ਵੀਂ ਸਾਲਾਨਾ ਬਰਸੀ, ਸੰਤ ਸਤਨਾਮ ਜੀ ਦੇ ਸਾਲਾਨਾ ਸਮਾਗਮ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀ 17ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਹੋਵੇਗਾ। ਇਹ ਸਮਾਗਮ 20 ਅਤੇ 21 ਨਵੰਬਰ ਨੂੰ ਬਹੁਤ ਸ਼ਰਧਾ ਅਤੇ ਪ੍ਰੇਮ ਨਾਲ ਮਨਾਏ ਜਾਣਗੇ।
ਪੋਸਟਰ ਜਾਰੀ ਕਰਦਿਆਂ ਮਹਾਂਪੁਰਖਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਮਹਾਂਪੁਰਖਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ।
