ਹੁਸ਼ਿਆਰਪੁਰ:- ਪਿੰਡ ਬੱਡੋਂ ਵਿਖੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਐਨਆਰਆਈ ਵੀਰਾਂ ਅਤੇ ਇਲਾਕੇ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੰਤ ਬਾਬਾ ਮਈਆ ਦਾਸ ਜੀ ਦੇ ਅਸਥਾਨ ਤੇ ਸਾਲਾਨਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ 22 ਫਰਵਰੀ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਬਚਨ ਸਿੰਘ ਬੱਡੋ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਬੱਡੋ ਦੀ ਅਗਵਾਈ ਹੇਠ ਸਲਾਨਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਦੇ ਪੋਸਟਰ ਰਿਲੀਜ਼ ਕੀਤੇ ਗਏ।
ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਬੱਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 19 ਫਰਵਰੀ ਨੂੰ ਸਵੇਰੇ 08 ਵਜੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਨਾਲ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਲਾਨਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਮੌਕੇ 20-21 ਫਰਵਰੀ ਨੂੰ ਦੋਵੇਂ ਦਿਨ ਸ਼ਾਮ 07 ਵਜੇ ਤੋਂ 11ਵਜੇ ਤੱਕ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ, ਸੰਤ ਮਹਾਂਪੁਰਸ਼, ਗੁਣੀ ਗਿਆਨੀ ਪੁੱਜ ਕੇ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਮੌਕੇ ਪੋਸਟਰ ਰਿਲੀਜ਼ ਕਰਨ ਸਮੇਂ ਦਰਸ਼ਨ ਸਿੰਘ, ਡਾਕਟਰ ਸੁਖਦੇਵ ਸਿੰਘ, ਜਰਨੈਲ ਸਿੰਘ ਖਾਲਸਾ, ਤਰਲੋਕ ਸਿੰਘ, ਅਮਰਦੀਪ ਸਿੰਘ, ਹਰਦੀਪ ਸਿੰਘ ਖਾਲਸਾ, ਸੇਵਾ ਸਿੰਘ, ਜਗਤਾਰ ਸਿੰਘ, ਮਾਸਟਰ ਮੱਖਣ ਸਿੰਘ, ਹਰਦੀਪ ਸਿੰਘ ਦੀਪਾ, ਹਰਬਿਲਾਸ ਸਿੰਘ, ਡਾਕਟਰ ਬਲਵਿੰਦਰ ਸਿੰਘ ਸਰਪੰਚ ਬੱਡੋਂ, ਦਿਲਪ੍ਰੀਤ ਸਿੰਘ,ਸਰਪ੍ਰੀਤ ਸਿੰਘ ਸੋਨੂੰ ਨਿਰਮਲ ਸਿੰਘ, ਮਾਸਟਰ ਜੋਗਿੰਦਰ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ ਰਾਜਾ,ਬਲਜੀਤ ਸਿੰਘ, ਰਣਵੀਰ ਸਿੰਘ ਆਦਿ ਹਾਜ਼ਰ ਸਨ।
ਪਿੰਡ ਬੱਡੋ ਵਿਖੇ ਸਲਾਨਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਸੰਬੰਧੀ ਪੋਸਟਰ ਰਿਲੀਜ ਕੀਤੇ
