ਐਸ ਏ ਐਸ ਨਗਰ, 22 ਫਰਵਰੀ- ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਵਿਖੇ ਤਿੰਨ ਦਿਨਾ (20 ਤੋਂ 22 ਫਰਵਰੀ) ਤੋਂ ਚੱਲ ਰਿਹਾ ਸਾਲਾਨਾ ਜੋੜ-ਮੇਲਾ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋ ਗਿਆ। ਇਸ ਦੌਰਾਨ ਅੱਜ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਸੰਗਤ ਨਾਲ ਸਾਂਝ ਪਾਈ।

ਇਸ ਮੌਕੇ ਅੱਜ ਆਖਰੀ ਪੜਾਅ ਦੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਖਿਆ ਕਿ ਅਜੋਕੇ ਸਮੇਂ ਸਿੱਖ ਕੌਮ ਨੂੰ ਰਾਜਨੀਤਕ ਅਤੇ ਬੌਧਿਕ ਤੌਰ ਤੇ ਚੇਤੰਨ ਹੋਣ ਤੋਂ ਪਹਿਲਾਂ ਆਪਣਾ ਧਾਰਮਿਕ ਪੱਖ ਮਜ਼ਬੂਤ ਕਰਨ ਦੀ ਲੋੜ ਹੈ, ਜੋ ਸਿਰਫ ਬਾਣੀ-ਬਾਣੇ ਤੇ ਸਿਮਰਨ ਦੇ ਧਾਰਨੀ ਹੋ ਕੇ ਆਪਣੀ ਸੁਰਤ ਨੂੰ ਉੱਚੀ ਲਿਵ ਵਿਚ ਢਾਲਣ ਨਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਆਪਣੇ ਨਾਲ ਹਰ ਵੇਲੇ 2200 ਘੋੜ ਸਵਾਰਾਂ ਦੀ ਫੌਜ ਤਿਆਰ-ਬਰ-ਤਿਆਰ ਰੱਖਦੇ ਸਨ, ਉਸ ਤੋਂ ਸਾਨੂੰ ਸੰਸਾਰੀ ਤੇ ਆਤਮਿਕ ਤੌਰ ਤੇ ਹਰ ਵੇਲੇ ਸੁਚੇਤ ਤੇ ਸਾਵਧਾਨ ਰਹਿਣ ਦੀ ਪ੍ਰੇਰਨਾ ਮਿਲਦੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਾਨੂੰ ਸਭ ਤੋਂ ਵੱਡਾ ਸਿਧਾਂਤ ਗੁਰਬਾਣੀ ਦੇ ਅਦਬ-ਸਤਿਕਾਰ ਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਤਵੇਂ ਪਾਤਸ਼ਾਹ ਦਾ ਸਮੁੱਚਾ ਜੀਵਨ ਸੇਧਮਈ ਹੈ। ਉਨ੍ਹਾਂ ਵਲੋਂ ਵਾਤਾਵਰਨ ਨਾਲ ਪ੍ਰੇਮ ਅਤੇ ਰੋਗੀਆਂ ਲਈ ਖੋਲ੍ਹੇ ਦਵਾਖਾਨੇ ਸਾਨੂੰ ਸੇਵਾ ਕਰਨ ਤੇ ਸਿਹਤਮੰਦ ਰਹਿਣ ਦੀ ਸੇਧ ਦਿੰਦੇ ਹਨ। ਉਨ੍ਹਾਂ ਸੰਘਰਸ਼ ਕਰ ਰਹੇ ਕਿਸਾਨਾਂ ਤੇ ਸਰਕਾਰ ਵਲੋਂ ਕੀਤੇ ਜਬਰ ਦੀ ਨਿੰਦਾ ਕਰਦਿਆਂ ਆਖਿਆ ਇਹ ਸਭ ਕੁਝ ਪੰਜਾਬ ਨੂੰ ਹਰ ਖੇਤਰ ਵਿਚ ਅਸਥਿਰ ਕਰਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਹੈ।

ਇਸ ਤੋਂ ਪਹਿਲਾਂ ਗਿਆਨੀ ਸੁਖਜਿੰਦਰ ਸਿੰਘ ਨੂਹ ਅੰਬਾਲੇ ਵਾਲਿਆਂ ਅਤੇ ਭਾਈ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥੇ ਨੇ ਇਤਿਹਾਸਕ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਸ਼ਮਨਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਉਂਕਾਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਹਰਜੀਤ ਸਿੰਘ ਮੋਹਾਲੀ ਵਾਲਿਆਂ ਕੀਰਤਨੀ ਜਥਿਆਂ ਨੇ ਸੰਗਤ ਨੂੰ ਇਲਾਹੀ ਗੁਰਬਾਣੀ ਨਾਲ ਨਿਹਾਲ ਕੀਤਾ।

ਦੋ ਦਿਨਾਂ ਗੁਰਮਤ ਸਮਾਗਮ ਦੌਰਾਨ ਦੌਰਾਨ ਸੁਖਮਨੀ ਸਾਹਿਬ ਸੁਸਾਇਟੀ ਗੁ. ਸ਼੍ਰੀ ਅੰਬ ਸਾਹਿਬ, ਭਾਈ ਅਮਰਜੀਤ ਸਿੰਘ ਮੁਹਾਲੀ ਵਾਲੇ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਗੁਰਸ਼ਬਦ ਪ੍ਰਚਾਰ ਸਭਾ ਅਕਾਲ ਆਸ਼ਰਮ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੇਵਾ ਸੁਸਾਇਟੀ, ਭਾਈ ਅੰਮ੍ਰਿਤਪਾਲ ਸਿੰਘ ਤਾਜ ਐਸ ਏ ਐਸ ਨਗਰ, ਭਾਈ ਜਸਮਿੰਦਰ ਸਿੰਘ ਬੰਬੇ ਵਾਲੇ, ਭਾਈ ਹਰਜੀਤ ਸਿੰਘ ਮੁਹਾਲੀ ਵਾਲੇ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਸ਼ਮਨਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਖਾਲਸਾ ਅਕਾਲ ਆਸ਼ਰਮ ਸੋਹਾਣਾ ਵਾਲੇ, ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਵੱਲੋਂ ਕਥਾ ਅਤੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਪਰਵਿੰਦਰ ਸਿੰਘ ਸੋਹਾਣਾ ਮੁੱਖ ਸੇਵਾਦਾਰ ਸ੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ, ਇਸਤਰੀ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਕੰਗ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਕਥਾਵਾਚਕ ਗਿਆਨੀ ਚਰਨਜੀਤ ਸਿੰਘ, ਹਰਵਿੰਦਰ ਸਿੰਘ ਫਲਾਇੰਗ ਅਧਿਕਾਰੀ, ਗੁਲਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਪਰਮਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਇੰਜੀਨੀਅਰ ਸਰਬਜੀਤ ਸਿੰਘ ਮਹੋਲ, ਸੁਰਿੰਦਰ ਸਿੰਘ ਕਿਸ਼ਨਪੁਰਾ, ਸਰਬਜੀਤ ਸਿੰਘ ਪਾਰਸ, ਕਮਲਜੀਤ ਸਿੰਘ ਰੂਬੀ ਪ੍ਰਧਾਨ (ਸ਼ਹਿਰੀ), ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸਮੂਹ ਮੈਂਬਰ ਸਾਹਿਬਾਨ, ਹਰਜਿੰਦਰ ਸਿੰਘ ਸੂਰੀ, ਜਗਜੀਤ ਸਿੰਘ ਅਕਾਊਟੈਂਟ, ਚਰਨਜੀਤ ਨੇ ਵ ਹਾਜਰੀ ਲਗਵਾਈ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।

ਇਸ ਦੌਰਾਨ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਭਾਈ ਗੁਰਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਹਰਜੱਸ ਕੀਰਤਨੀ ਜੱਥਾ, ਅਕਾਲ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਰੂਪ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਬੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।