ਟਾਹਲੀਵਾਲ/ਊਨਾ, 24 ਨਵੰਬਰ (ਰਾਜਵੀਰ ਚੋਪੜਾ):- ਗੁਰਦੁਆਰਾ ਗਿਡ਼ਗਿਡ਼ਾ ਸਾਹਿਬ ਟਾਹਲੀਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਅਤੇ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਸਜਾਇਆ ਗਿਆ।

ਇਸ ਮੌਕੇ ਬਾਬਾ ਕੁਲਵਿੰਦਰ ਸਿੰਘ ਨੇ ਗੁਰਬਾਣੀ ਦਾ ਗੁਣਗਾਨ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਗੁਰਬਾਣੀ ਕੀਰਤਨ ਨਾਲ ਸਮੁੱਚਾ ਗੁਰਦੁਆਰਾ ਸਾਹਿਬ ਭਗਤੀਮਈ ਮਾਹੌਲ ਵਿੱਚ ਗੂੰਜ ਉੱਠਿਆ।

ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਕੀਰਤਨ ਦਾ ਸਰਵਣ ਕੀਤਾ।

ਸਮਾਗਮ ਦੌਰਾਨ ਸੰਗਤ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ।

ਸੁਰੇਸ਼ ਸਿੰਘ, ਇੰਦਰ ਸਿੰਘ, ਗੁਰਦਿਆਲ ਸਿੰਘ, ਗੌਰਵ ਰਾਣਾ ਅਤੇ ਹੋਰ ਸੇਵਾਦਾਰ ਹਾਜ਼ਰ ਸਨ।